ਕਪੂਰਥਲਾ, 6 ਨਵੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਮਨਜੀਤ ਸਿੰਘ ਨੂੰ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ਣ ਜਗੀਰ ਕੌਰ ਵਾਸੀ ਪਿੰਡ ਤੋਤੀ ਨਸ਼ੀਲੇ ਪਦਾਰਥ ਵੇਚਣ ਦਾ ਕੰਮ ਕਰਦੀ ਹੈ ਤੇ ਅੱਜ ਪਿੰਡ ਭੀਲਾ ਨੇੜੇ ਗ੍ਰਾਹਕ ਦੀ ਉਡੀਕ ਕਰ ਰਹੀ ਹੈ, ਜਿਸ 'ਤੇ ਪੁਲਿਸ ਨੇ ਦੱਸੀ ਜਗ੍ਹਾ 'ਤੇ ਛਾਪੇਮਾਰੀ ਕਰਕੇ ਮਹਿਲਾ ਪੁਲਿਸ ਕਰਮਚਾਰੀਆਂ ਦੇ ਨਾਲ ਉਕਤ ਔਰਤ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਵਲੋਂ ਸੜਕ ਕੰਡੇ ਸੁੱਟੇ ਗਏ ਲਿਫ਼ਾਫ਼ੇ ਵਿਚੋਂ 19.48 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ | ਜਿਸ ਤਹਿਤ ਉਕਤ ਔਰਤ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |