18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਨੂੰ ਲੈ ਕੇ ਐੱਸ.ਐੱਸ.ਪੀ. ਵਲੋਂ ਦੌਰਾ

ਅਜੀਤ ਡੈਸਕ 07-11-2025
ਫਗਵਾੜਾ, 6 ਨਵੰਬਰ (ਹਰਜੋਤ ਸਿੰਘ ਚਾਨਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਈ ਸਾਹਿਬ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਵਲੋਂ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਜੋ 7 ਤੇ 8 ਨਵੰਬਰ ਨੂੰ ਬਾਬਾ ਗਧੀਆ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ | ਉਸ ਦੀਆਂ ਤਿਆਰੀਆਂ ਨੂੰ ਲੈ ਕੇ ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ ਵਲੋਂ ਮੌਕੇ ਦਾ ਦੌਰਾ ਕੀਤਾ ਗਿਆ ਤੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਗਈ | ਉਨ੍ਹਾਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਤੇ ਪ੍ਰਬੰਧਕਾਂ ਨੂੰ ਭਰੋਸਾ ਦਿੱਤਾ ਕਿ ਸੁਰੱਖਿਆ 'ਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸੇ ਦੌਰਾਨ ਨਿਗਮ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਤੇ ਮੇਅਰ ਰਾਮਪਾਲ ਉੱਪਲ ਨੇ ਸਟੇਡੀਅਮ ਦਾ ਦੌਰਾ ਕੀਤਾ ਤੇ ਪ੍ਰਬੰਧਕਾਂ ਨੂੰ ਭਰੋਸਾ ਦਿੱਤਾ ਕਿ ਸਾਰੇ ਪ੍ਰਬੰਧਾਂ ਨੂੰ ਕਰਵਾਇਆ ਜਾ ਰਿਹਾ ਹੈ ਤੇ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਮੁੱਖ ਪ੍ਰਬੰਧਕ ਮੋਹਨ ਸਿੰਘ ਸਾਈ ਨੇ ਕਿਹਾ ਕਿ ਸਮਾਗਮ ਨੂੰ ਲੈ ਕੇ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਸੰਗਤਾਂ ਨੂੰ ਇਸ ਸਮਾਗਮ 'ਚ ਵੱਡੀ ਗਿਣਤੀ 'ਚ ਪੁੱਜਣ ਦੀ ਅਪੀਲ ਕੀਤੀ | ਇਸ ਮੌਕੇ ਐਸ.ਪੀ. ਮਾਧਵੀ ਸ਼ਰਮਾ, ਡੀ.ਐਸ.ਪੀ. ਭਾਰਤ ਭੂਸ਼ਣ, ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਨਰੇਸ਼ ਭਾਰਦਵਾਜ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਬੀਬੀ ਜਗੀਰ ਕੌਰ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਖਾਦ ਤੇ ਕਣਕ ਦਾ ਬੀਜ ਵੰਡਿਆ ਅਗਲੀ ਖ਼ਬਰ ਹੈਰੋਇਨ ਸਮੇਤ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।