18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਐੱਸ.ਸੀ. ਸਮਾਜ ਦੇ ਲੀਡਰ ਬਾਰੇ ਕੋਈ ਭੱਦੀ ਸ਼ਬਦਾਵਲੀ ਦੀ ਵਰਤੋਂ ਕਰੇ ਤਾਂ ਬਰਦਾਸ਼ਤ ਨਹੀਂ ਕਰਾਂਗੇ-ਵਿਜੈ ਪੰਡੋਰੀ

ਅਜੀਤ ਡੈਸਕ 07-11-2025
ਖਲਵਾੜਾ, 6 ਨਵੰਬਰ (ਮਨਦੀਪ ਸਿੰਘ ਸੰਧੂ)-ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਭਾਸ਼ਨ 'ਚ ਆਪਣੀ ਐੱਸ. ਸੀ. ਸਮਾਜ ਪ੍ਰਤੀ ਮਾੜੀ ਸੋਚ ਦਾ ਸਬੂਤ ਦਿੰਦੇ ਹੋਏ ਸਵ: ਸਰਦਾਰ ਬੂਟਾ ਸਿੰਘ ਬਾਰੇ ਜੋ ਮਾੜੀ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ ਉਸ ਬਾਰੇ ਗੱਲਬਾਤ ਕਰਦਿਆਂ ਐਸ.ਸੀ. ਵਿੰਗ ਕਪੂਰਥਲਾ ਦੇ ਪ੍ਰਧਾਨ ਸਰਪੰਚ ਵਿਜੈ ਕੁਮਾਰ ਪੰਡੋਰੀ ਨੇ ਕਿਹਾ ਕਿ ਰਾਜਾ ਵੜਿੰਗ ਆਪਣਾ ਮਾਨਸਿਕ ਸੰਤੁਲਨ ਖੋ ਬੈਠੇ ਹਨ ਜੋ ਸਵ. ਸਰਦਾਰ ਬੂਟਾ ਸਿੰਘ ਬਾਰੇ ਗਲਤ ਸ਼ਬਦਾਵਲੀ ਬੋਲ ਬੈਠੇ ਹਨ | ਅਸੀਂ ਇਹ ਕਦੇ ਬਰਦਾਸ਼ਤ ਨਹੀਂ ਕਰਾਂਗੇ | ਸਰਦਾਰ ਬੂਟਾ ਸਿੰਘ ਵਰਗੇ ਸਾਡੇ ਸਮਾਜ ਵਿਚ ਬਹੁਤ ਹੀ ਘੱਟ ਲੀਡਰ ਹਨ ਜਿਨ੍ਹਾਂ ਨੇ ਰਾਜਨੀਤੀ ਵਿਚ ਰਹਿ ਕੇ ਸਮਾਜ ਦੀ ਲੰਬੇ ਸਮੇਂ ਤਕ ਸੇਵਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹੋ ਜਿਹੇ ਇਨਸਾਨ ਨੂੰ ਪਾਰਟੀ 'ਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ ਅਤੇ ਐੱਸ ਸੀ ਐਕਟ ਦੇ ਆਧਾਰ ਤੇ ਰਾਜਾ ਵੜਿੰਗ ਤੇ ਪਰਚਾ ਦਰਜ਼ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ |
ਪਿਛਲੀ ਖ਼ਬਰ ਹੈਰੋਇਨ ਤੇ ਨਸ਼ੇ ਦੀਆਂ ਗੋਲੀਆਂ ਸਣੇ 2 ਕਾਬੂ ਅਗਲੀ ਖ਼ਬਰ ਬੀਬੀ ਜਗੀਰ ਕੌਰ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਖਾਦ ਤੇ ਕਣਕ ਦਾ ਬੀਜ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।