18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਹੈਰੋਇਨ ਤੇ ਨਸ਼ੇ ਦੀਆਂ ਗੋਲੀਆਂ ਸਣੇ 2 ਕਾਬੂ

ਅਜੀਤ ਡੈਸਕ 07-11-2025
ਫਗਵਾੜਾ, 6 ਨਵੰਬਰ (ਚਾਨਾ)- ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਣੇ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਰਾਕੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਪ੍ਰਦੀਪ ਕੁਮਾਰ ਪੁੱਤਰ ਜਗਤ ਰਾਮ ਵਾਸੀ ਸੁਧੀਰਾ ਮੁਹੱਲਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਸਦਰ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਥਾਣੇਦਾਰ ਜਸਵਿੰਦਰਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਅਸ਼ਵਨੀ ਕੁਮਾਰ ਪੁੱਤਰ ਮਲਕੀਤ ਚੰਦ ਵਾਸੀ ਪਿੰਡ ਮਾਧੋਪੁਰ ਨੂੰ ਕਾਬੂ ਕਰਕੇ ਉਸ ਪਾਸੋਂ 35 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ |
ਪਿਛਲੀ ਖ਼ਬਰ 12 ਨੂੰ ਹੋਵੇਗਾ ਡੀ.ਸੀ. ਦਫ਼ਤਰ ਦਾ ਵੱਡੇ ਪੱਧਰ 'ਤੇ ਘਿਰਾਓ-ਬਾਊਪੁਰ, ਮਹੀਂਵਾਲ ਅਗਲੀ ਖ਼ਬਰ ਐੱਸ.ਸੀ. ਸਮਾਜ ਦੇ ਲੀਡਰ ਬਾਰੇ ਕੋਈ ਭੱਦੀ ਸ਼ਬਦਾਵਲੀ ਦੀ ਵਰਤੋਂ ਕਰੇ ਤਾਂ ਬਰਦਾਸ਼ਤ ਨਹੀਂ ਕਰਾਂਗੇ-ਵਿਜੈ ਪੰਡੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।