18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

12 ਨੂੰ ਹੋਵੇਗਾ ਡੀ.ਸੀ. ਦਫ਼ਤਰ ਦਾ ਵੱਡੇ ਪੱਧਰ 'ਤੇ ਘਿਰਾਓ-ਬਾਊਪੁਰ, ਮਹੀਂਵਾਲ

07-11-2025

ਸੁਲਤਾਨਪੁਰ ਲੋਧੀ, 6 ਨਵੰਬਰ (ਨਰੇਸ਼ ਹੈਪੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਵਨ ਸਿੰਘ ਬਾਊਪਰ ਦੀ ਪ੍ਰਧਾਨਗੀ ਹੇਠ ਸੁਲਤਾਨਪੁਰ ਲੋਧੀ ਨਵੀਂ ਦਾਣਾ ਮੰਡੀ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਨੇ ਆਖਿਆ ਹੈ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਤੇ ਹੋਰ ਮੰਗਾਂ ਸੰਬੰਧੀ 10 ਨਵੰਬਰ ਨੂੰ ਡੀ.ਸੀ. ਦਫ਼ਤਰ ਕਪੂਰਥਲਾ ਦਾ ਵੱਡੇ ਪੱਧਰ 'ਤੇ ਘਿਰਾਓ ਕੀਤਾ ਜਾਣਾ ਸੀ ਪਰ ਕੁਝ ਕਾਰਨਾਂ ਕਰਕੇ ਇਹ ਧਰਨਾ ਹੁਣ 12 ਨਵੰਬਰ ਦਿਨ ਬੁੱਧਵਾਰ ਨੂੰ ਡੀ. ਸੀ. ਦਫ਼ਤਰ ਕਪੂਰਥਲਾ ਦਾ ਘਿਰਾਓ ਕੀਤਾ ਜਾਵੇਗਾ | ਬਾਊਪਰ ਤੇ ਮਹੀਂਵਾਲ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਵਲੋਂ ਦਾਅਵਾ ਕੀਤਾ ਜਾ ਰਿਹਾ ਸੀ ਕਿ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਮਜ਼ਦੂਰਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ ਪਰ ਸਰਕਾਰ ਤੇ ਇਹ ਬਿਆਨ ਹਕੀਕਤ ਤੋਂ ਕਿਤੇ ਦੂਰ ਨਜ਼ਰ ਆ ਰਹੇ ਹਨ ਅਤੇ ਹੁਣ ਤੱਕ ਕਿਸਾਨਾਂ ਮਜ਼ਦੂਰਾਂ ਨੂੰ ਮੁਆਵਜ਼ਾ ਜਾਰੀ ਨਹੀਂ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਕਪੂਰਥਲਾ ਦੀ ਪੂਰੀ ਟੀਮ, ਵੱਖ ਵੱਖ ਜ਼ੋਨਾਂ ਦੇ ਪ੍ਰਧਾਨ, ਸਕੱਤਰ ਹਾਜ਼ਰ ਸਨ |

ਪਿਛਲੀ ਖ਼ਬਰ ਵੜਿੰਗ ਦਾ ਦੀਵਾਲੀਆਪਣ ਸਾਹਮਣੇ ਆਇਆ- ਗੁਰਦੀਪ ਸਿੰਘ ਅਗਲੀ ਖ਼ਬਰ ਹੈਰੋਇਨ ਤੇ ਨਸ਼ੇ ਦੀਆਂ ਗੋਲੀਆਂ ਸਣੇ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।