19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ ਗੁਰਦੁਆਰਾ ਬੇਰ ਸਾਹਿਬ ਨਤਮਸਤਕ ਹੋਏ

ਅਜੀਤ ਡੈਸਕ 07-11-2025
• ਦੇਸ਼ ਵਿਦੇਸ਼ ਦੀਆਂ ਨੂੰ ਸੰਗਤਾਂ ਨੂੰ ਦਿੱਤੀ ਪ੍ਰਕਾਸ਼ ਪੁਰਬ ਦੀ ਵਧਾਈ
ਸੁਲਤਾਨਪੁਰ ਲੋਧੀ, 6 ਨਵੰਬਰ (ਨਰੇਸ਼ ਹੈਪੀ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜਿੱਥੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਸਥਾਨਕ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈਆਂ, ਉੱਥੇ ਨਿਹੰਗ ਸਿੰਘ ਜਥੇਬੰਦੀ ਦੇ ਮੁਖੀ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ ਗੁਰਦੁਆਰਾ ਸਾਹਿਬ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਦਰਬਾਰ ਸਾਹਿਬ ਵਿਚ ਹਾਜ਼ਰੀ ਭਰਦਿਆਂ ਕੀਰਤਨ ਸਰਵਣ ਕੀਤਾ | ਉਪਰੰਤ ਭੋਰਾ ਸਾਹਿਬ ਅਤੇ ਬੇਰੀ ਸਾਹਿਬ ਦੇ ਦਰਸ਼ਨ ਦੀਦਾਰ ਵੀ ਕੀਤੇ | ਉਪਰੰਤ ਉਨ੍ਹਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਸੰਗਤਾਂ ਨੂੰ ਗੁਰੂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਾਨੂੰ ਜੋ ਮਾਰਗ ਬਖਸ਼ਿਸ਼ ਕਰਕੇ ਗਏ ਹਨ, ਉਸ ਮਾਰਗ ਤੇ ਚੱਲਣ ਦਾ ਯਤਨ ਕਰੀਏ | ਉਨ੍ਹਾਂ ਸਮੂਹ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਮੁੱਚੇ ਸੰਸਾਰ ਭਰ ਵਿਚ ਵਸਦੀਆਂ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇਦਾਰ ਬਾਬਾ ਜੋਗਾ ਸਿੰਘ, ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ, ਦਿਲਬਾਗ ਸਿੰਘ ਗਿੱਲ, ਸਤਨਾਮ ਸਿੰਘ ਗਿੱਲ, ਪਿਆਰਾ ਸਿੰਘ, ਹੈੱਡ ਗ੍ਰੰਥੀ ਜਰਨੈਲ ਸਿੰਘ, ਬਾਬਾ ਬਲਵਿੰਦਰ ਸਿੰਘ, ਬਾਬਾ ਕੁਲਵੰਤ ਸਿੰਘ ਯੂਪੀ, ਗੁਰਵਿੰਦਰ ਸਿੰਘ ਟੋਨੀ, ਕੁਲਵੰਤ ਸਿੰਘ ਲੁਹਾਰ, ਸਲਵਿੰਦਰ ਸਿੰਘ ਲੁਹਾਰ, ਸੁਰਜੀਤ ਸਿੰਘ ਲੁਹਾਰ, ਭਜਨ ਸਿੰਘ ਲੁਹਾਰ, ਨਿਰਮਲ ਸਿੰਘ ਮੈਨੇਜਰ, ਜਥੇਦਾਰ ਜਗਰੂਪ ਸਿੰਘ, ਅਮਰਜੀਤ ਸਿੰਘ ਮੈਨੇਜਰ ਆਦਿ ਸਮੇਤ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਜਥੇਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਸਵਿਤਾ ਅਰੋੜਾ ਨੇ ਹੜ੍ਹ ਪ੍ਰਭਾਵਿਤ ਬੱਚੀਆਂ ਲਈ ਕੀਤੀ 21 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਅਗਲੀ ਖ਼ਬਰ ਐਡ. ਚੌਹਾਨ ਦੀ ਯਾਦ 'ਚ ਵਕੀਲ ਭਾਈਚਾਰੇ ਨੇ ਕੀਤੀ ਸ਼ੋਕ ਸਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।