19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਰੋਟਰੀ ਕਲੱਬ ਇਲੀਟ ਨੇ ਲਗਾਇਆ ਸਾਲਾਨਾ ਖ਼ੂਨਦਾਨ ਕੈਂਪ

ਅਜੀਤ ਡੈਸਕ 07-11-2025
• 26 ਵਿਅਕਤੀਆਂ ਨੇ ਕੀਤਾ ਖ਼ੂਨਦਾਨ
ਕਪੂਰਥਲਾ, 6 ਨਵੰਬਰ (ਸਡਾਨਾ)-ਰੋਟਰੀ ਕਲੱਬ ਕਪੂਰਥਲਾ ਇਲੀਟ ਵਲੋਂ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਾਲਾਨਾ ਖ਼ੂਨਦਾਨ ਕੈਂਪ ਲਗਾਇਆ ਗਿਆ | ਕਲੱਬ ਦੇ ਪ੍ਰਧਾਨ ਅੰਕੁਰ ਵਾਲੀਆ, ਸਕੱਤਰ ਸਿਮਰਨਪ੍ਰੀਤ ਸਿੰਘ ਤੇ ਪ੍ਰੋਜੈਕਟ ਚੇਅਰਮੈਨ ਅਮਰਜੀਤ ਸਿੰਘ ਸਡਾਨਾ ਦੇ ਉੱਦਮ ਸਦਕਾ ਲਗਾਏ ਗਏ ਇਸ ਖ਼ੂਨਦਾਨ ਕੈਂਪ ਦੌਰਾਨ 26 ਪ੍ਰਾਣੀਆਂ ਨੇ ਸਵੈਇੱਛਿਤ ਖ਼ੂਨਦਾਨ ਕਰਕੇ ਵਡਮੁੱਲੀਆਂ ਜਾਨਾਂ ਬਚਾਉਣ ਵਿਚ ਆਪਣਾ ਯੋਗਦਾਨ ਪਾਇਆ | ਇਸ ਮੌਕੇ ਸਿਵਲ ਹਸਪਤਾਲ ਦੇ ਬਲੱਡ ਬੈਂਕ ਤੋਂ ਬੀ.ਟੀ.ਓ. ਡਾ. ਸ਼ਿਲਪਾ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਵਲੋਂ ਖ਼ੂਨ ਇਕੱਤਰ ਕਰਨ ਦੀ ਸੇਵਾ ਨਿਭਾਈ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਨੇ ਰੋਟਰੀ ਕਲੱਬ ਇਲੀਟ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਰੋਟਰੀ ਕਲੱਬ ਇਲੀਟ ਖ਼ੂਨਦਾਨ ਕੈਂਪ ਤੇ ਮੈਡੀਕਲ ਕੈਂਪਾਂ ਤੋਂ ਇਲਾਵਾ ਸਿੱਖਿਆ ਦੇ ਖੇਤਰ ਵਿਚ ਵੀ ਬੱਚਿਆਂ ਦੀ ਮਦਦ ਕਰਦਾ ਹੈ, ਜੋ ਕਿ ਉਨ੍ਹਾਂ ਵਲੋਂ ਕੀਤਾ ਜਾਂਦਾ ਬਹੁਤ ਵਧੀਆ ਉਪਰਾਲਾ ਹੈ | ਇਸ ਮੌਕੇ ਬੀਬੀ ਭਜਨ ਕੌਰ ਡੋਗਰਾਂਵਾਲ ਸਾਬਕਾ ਅੰਤਿ੍ੰਗ ਮੈਂਬਰ ਸ਼ੋ੍ਰਮਣੀ ਕਮੇਟੀ, ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ, ਇੰਚਾਰਜ ਭਾਈ ਮੋਹਕਮ ਸਿੰਘ, ਰੋਟਰੀ ਇੰਟਰਨੈਸ਼ਨਲ ਦੇ ਸਾਬਕਾ ਡਿਸਟਿ੍ਕਟ ਗਵਰਨਰ ਡਾ. ਸਰਬਜੀਤ ਸਿੰਘ, ਸੁਕੇਸ਼ ਜੋਸ਼ੀ, ਰੋਬਟ ਗਰੋਵਰ, ਕਮਲਪ੍ਰੀਤ ਸਿੰਘ ਕੌੜਾ, ਪਰਵਿੰਦਰ ਸਿੰਘ ਢੋਟ, ਰਾਹੁਲ ਆਨੰਦ, ਲਖਬੀਰ ਸਿੰਘ, ਅਮਰਜੀਤ ਸਿੰਘ ਥਿੰਦ, ਸੁਖਜਿੰਦਰ ਸਿੰਘ ਸੇਖੋਂ, ਗੁਰਜੀਤ ਸਿੰਘ, ਦਲਜੀਤ ਕੌਰ, ਅਵਿਨਾਸ਼ ਚੰਦਰ, ਸੁਰਜੀਤ ਸਿੰਘ ਸਡਾਨਾ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਵਪਾਰ ਮੰਡਲ ਦੇ ਵਫ਼ਦ ਨੇ ਕੀਤੀ ਡੀ.ਐਸ.ਪੀ. ਸਬ ਡਵੀਜ਼ਨ ਨਾਲ ਮੁਲਾਕਾਤ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਵਿਖੇ ਕੀਰਤਨ ਦਰਬਾਰ 9 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।