ਭੁਲੱਥ, 6 ਨਵੰਬਰ (ਮਨਜੀਤ ਸਿੰਘ ਰਤਨ)-ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਦੇ ਪਾਠ ਤੋਂ ਆਰੰਭਤਾ ਕੀਤੀ ਗਈ ਉਪਰੰਤ ਚੌਪਈ ਸਾਹਿਬ ਦੇ ਪਾਠ ਅਤੇ ਅਨੰਦ ਸਾਹਿਬ ਦੀ ਬਾਣੀ ਦਾ ਜਾਪ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ | ਇਸ ਦੌਰਾਨ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੇ ਚਾਨਣਾ ਪਾਇਆ ਗਿਆ ਅਤੇ ਹਮੇਸ਼ਾ ਸੱਚ ਤੇ ਰਾਹ ਤੇ ਚੱਲਣ ਦੀ ਸਿੱਖਿਆ ਦਿੱਤੀ ਗਈ | ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਚੀਮਾ ਅਤੇ ਪਿ੍ੰਸੀਪਲ ਜਸਪ੍ਰੀਤ ਕੌਰ ਵੱਲੋਂ ਬੱਚਿਆਂ ਨੂੰ ਗੁਰੂ ਸਾਹਿਬ ਦੇ ਤਿੰਨ ਸ਼ਬਦ ਕਿਰਤ ਕਰੋ ,ਵੰਡ ਛਕੋ ਅਤੇ ਨਾਮ ਜਪੋ ਬਾਰੇ ਦੱਸਿਆ ਗਿਆ | ਹਮੇਸ਼ਾ ਮਿਹਨਤ ਵਿਚ ਯਕੀਨ ਰੱਖਣ ਵੰਡ ਕੇ ਛਕਣ ਅਤੇ ਪ੍ਰਮਾਤਮਾ ਦੇ ਵਿਚ ਵਿਸ਼ਵਾਸ ਨੂੰ ਦਿ੍ੜ੍ਹ ਕਰਨ ਦੀ ਪ੍ਰੇਰਨਾ ਦਿੱਤੀ ਗਈ ਅਤੇ ਬੱਚਿਆਂ ਨੂੰ ਹਮੇਸ਼ਾ ਗੁਰੂ ਸਾਹਿਬ ਦੀਆਂ ਦਿੱਤੀਆਂ ਹੋਈਆਂ ਸਿੱਖਿਆਵਾਂ ਦੇ ਰਾਹ ਤੇ ਚੱਲਣ ਦੀ ਅਪੀਲ ਕੀਤੀ ਗਈ |