19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਡਿਪਸ ਸਕੂਲ ਬੇਗੋਵਾਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 07-11-2025
ਬੇਗੋਵਾਲ, 6 ਨਵੰਬਰ (ਸੁਖਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸਥਾਨਕ ਕਸਬੇ ਦੇ ਨਡਾਲੀ ਰੋਡ 'ਤੇ ਸਥਿਤ ਡਿਪਸ ਸੰਸਥਾ ਦੀ ਮੈਨੇਜਮੈਂਟ ਤੇ ਪਿ੍ੰਸੀਪਲ ਦੀਪਤੀ ਕੌਸ਼ਲ ਦੀ ਅਗਵਾਈ ਹੇਠ ਸਕੂਲ ਦੇ ਕੈਂਪਸ 'ਚ ਮਨਾਇਆ ਗਿਆ | ਇਸ ਸੰਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਉਪਰੰਤ ਵਿਦਿਆਰਥੀਆਂ ਤੇ ਰਾਗੀ ਸਿੰਘਾਂ ਵਲੋਂ ਸ਼ਬਦ ਕੀਰਤਨ ਦਾ ਗਾਇਨ ਕੀਤਾ ਗਿਆ | ਇਸ ਮੌਕੇ ਪੁੱਜੇ ਵੱਖ-ਵੱਖ ਬੁਲਾਰਿਆਂ ਜਿਨ੍ਹਾਂ 'ਚੋਂ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਤੇ ਡਿਪਸ ਸੰਸਥਾ ਦੇ ਵਾਈਸ ਚੇਅਰਮੈਨ ਪ੍ਰੀਤ ਇੰਦਰ ਕੌਰ ਨੇ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਕਿਹਾ ਤੇ ਨਾਲ ਹੀ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਦੀਪਤੀ ਕੌਸ਼ਲ ਨੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕਰਦੇ ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਤੋਂ ਅਜੇ ਵੀ ਬਹੁਤ ਕੁਝ ਸਿੱਖਣ ਦੀ ਲੋੜ ਹੈ | ਇਸ ਮੌਕੇ ਨਗਰ ਪੰਚਾਇਤ ਭੁਲੱਥ ਦੇ ਪ੍ਰਧਾਨ ਰਸ਼ਪਾਲ ਸ਼ਰਮਾ, ਨਿਰਮਲ ਸਿੰਘ ਗੁਰਾਇਆ, ਸੂਰਜ ਐਮ.ਸੀ. ਭੁਲੱਥ, ਸੁਖਵਿੰਦਰ ਸਿੰਘ ਪ੍ਰਧਾਨ ਰੋਟਰੀ ਕਲੱਬ ਬੇਗੋਵਾਲ, ਮਾਸਟਰ ਬਲਵਿੰਦਰ ਸਿੰਘ ਬਰਿਆਰ, ਜਸਵਿੰਦਰ ਸਿੰਘ ਬੂਟਾ ਸਰਪੰਚ ਬੱਸੀ, ਨਗਰ ਪੰਚਾਇਤ ਬੇਗੋਵਾਲ ਦੇ ਵਾਈਸ ਪ੍ਰਧਾਨ ਬੂਟਾ ਸਿੰਘ, ਬੇਗੋਵਾਲ ਥਾਣਾ ਮੁਖੀ ਹਰਜਿੰਦਰ ਸਿੰਘ ਤੇ ਡਾ. ਸ਼ੁੱਭ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ 'ਚ ਵਿਦਿਆਰਥੀਆਂ ਦੇ ਮਾਪੇ ਤੇ ਸਕੂਲ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਜੀ.ਐਚ.ਜੀ. ਸ਼ਿੰਘਰਾਲਾ ਸਕੂਲ ਨਡਾਲਾ ਵਿਖੇ ਕਰਵਾਇਆ ਵਿਦਿਆਰਥੀ ਕੀਰਤਨ ਦਰਬਾਰ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਬਣਾਈ ਜਾਵੇਗੀ ਸੁੰਦਰ ਪਾਰਕ-ਵਿਜੈ ਪੰਡੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।