ਫਗਵਾੜਾ, 6 ਨਵੰਬਰ (ਹਰਜੋਤ ਸਿੰਘ ਚਾਨਾ)- ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਡਾ. ਬੂਟਾ ਸਿੰਘ ਬਾਰੇ ਕੀਤੀ ਗਈ ਟਿੱਪਣੀ ਗਲਤ ਸੀ, ਉਨ੍ਹਾਂ ਕਿਹਾ ਕਿ ਭਾਵੇਂ ਵੜਿੰਗ ਦੇ ਇਰਾਦੇ ਗਲਤ ਨਹੀਂ ਸਨ, ਪਰ ਸ਼ਬਦਾਵਲੀ ਅਣਉੱਚਿਤ ਸੀ ਜਿਸ ਨਾਲ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ | ਧਾਲੀਵਾਲ ਨੇ ਕਿਹਾ ਕਿ ਕਾਂਗਰਸ ਆਗੂਆਂ ਨੂੰ ਭਵਿੱਖ ਵਿਚ ਅਜਿਹੀ ਬੋਲਚਾਲ ਤੋਂ ਬਚਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਡਾ. ਬੂਟਾ ਸਿੰਘ ਕਾਂਗਰਸ ਦੇ ਸਤਿਕਾਰਯੋਗ ਆਗੂ ਸਨ ਤੇ ਰਹਿਣਗੇ, ਜਿਨ੍ਹਾਂ ਨੇ ਦਲਿਤ ਭਾਈਚਾਰੇ ਅਤੇ ਰਾਸ਼ਟਰੀ ਰਾਜਨੀਤੀ ਵਿਚ ਮਹੱਤਵਪੂਰਨ ਯੋਗਦਾਨ ਪਾਇਆ |