19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਢੱਡੇ ਵਿਖੇ ਪ੍ਰਕਾਸ਼ ਪੁਰਬ 9 ਨੂੰ ਮਨਾਇਆ ਜਾਵੇਗਾ

ਅਜੀਤ ਡੈਸਕ 07-11-2025
ਫਗਵਾੜਾ, 6 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਢੱਡੇ ਦੇ ਗੁਰਦੁਆਰਾ ਗੁਰੂ ਨਾਨਕ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਭਾ ਦੇ ਸਹਿਯੋਗ ਨਾਲ, ਐਨ. ਆਰ. ਆਈ. ਸਹਿਯੋਗੀਆਂ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 9 ਅਕਤੂਬਰ ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | 8 ਅਕਤੂਬਰ ਦਿਨ ਸਨਿਚਰਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਇਸ ਮੌਕੇ ਭਾਈ ਅਮਨਿੰਦਰ ਸਿੰਘ ਫਗਵਾੜਾ ਵਾਲੇ ਦਾ ਰਾਗੀ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਉਣਗੇ | ਉਕਤ ਜਾਣਕਾਰੀ ਕਮੇਟੀ ਮੈਂਬਰ ਕੁਲਦੀਪ ਸਿੰਘ, ਕੁਲਵਿੰਦਰ ਸਿੰਘ ਭਿੱਲਾ, ਰਾਜਵਿੰਦਰ ਕੌਰ ਸਰਪੰਚ ਤੇ ਪਿ੍ਤਪਾਲ ਸਿੰਘ, ਰਤਨ ਸਿੰਘ ਮੇਜਰ ਸਿੰਘ, ਜੋਗਾ ਸਿੰਘ, ਜਸਵਿੰਦਰ ਢੱਡਾ , ਤਲਵਿੰਦਰ ਸਿੰਘ, ਗੁਰਦੇਵ ਸਿੰਘ, ਸੋਨੂੰ, ਸ਼ਮਿੰਦਰ ਸਿੰਘ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਮੋਹਣ ਸਿੰਘ ਆਦਿ ਨੇ ਸਾਂਝੇ ਤੌਰ 'ਤੇ ਦਿੱਤੀ |

ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੇਂਡੂ ਤੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਬਾਸਕਿਟਬਾਲ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਟੀਮ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।