ਸੁਲਤਾਨਪੁਰ ਲੋਧੀ, 6 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਬੰਧੀ ਤਿਆਰ ਕੀਤਾ ਫ਼ੋਟੋ ਕਿਤਾਬਚਾ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੈਨੇਜਰ ਭਾਈ ਅਵਤਾਰ ਸਿੰਘ ਤੇ ਹੋਰ ਸ਼ਖ਼ਸੀਅਤਾਂ ਵਲੋਂ ਜਾਰੀ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਸੂਚਨਾ ਕਮਿਸ਼ਨ ਨੂੰ ਸਨਮਾਨਿਤ ਕੀਤਾ | ਇੱਥੇ ਵਰਨਣਯੋਗ ਹੈ ਕਿ ਇਸ ਕਿਤਾਬਚੇ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ, ਭੋਰਾ ਸਾਹਿਬ, ਪਵਿੱਤਰ ਬੇਰੀ ਆਦਿ ਆਦਿ ਚਿੱਤਰ ਸ਼ਾਮਲ ਕੀਤੇ ਗਏ ਹਨ | ਜੋ ਦੂਰ ਦੁਰਾਡੇ ਤੋਂ ਗੁਰਦੁਆਰਾ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਜਾਣਕਾਰੀ ਤੇ ਸਰੋਤ ਦੇ ਨਾਲ ਨਾਲ ਨਵੀਂ ਪੀੜੀ ਨੂੰ ਗੁਰੂ ਘਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਏਗਾ | ਬਾਅਦ ਵਿਚ ਸੂਚਨਾ ਕਮਿਸ਼ਨਰ ਨੇ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਬੰਧੀ ਤਿਆਰ ਕੀਤਾ ਕਿਤਾਬਚਾ ਭੇਟ ਕੀਤੇ |