19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਹਿਗੁਰੂ ਅਕੈਡਮੀ ਨੇ ਖ਼ੂਨਦਾਨ ਕੈਂਪ ਲਗਾਇਆ

ਅਜੀਤ ਡੈਸਕ 07-11-2025
ਸੁਲਤਾਨਪੁਰ ਲੋਧੀ, 6 ਨਵੰਬਰ (ਥਿੰਦ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਸਥਿਤ ਪੰਜਾਬ ਦੀ ਪ੍ਰਸਿੱਧ ਸੰਸਥਾ ਵਾਹਿਗੁਰੂ ਅਕੈਡਮੀ ਵਲੋਂ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਪਹੁੰਚ ਕੇ ਖ਼ੂਨਦਾਨ ਕੀਤਾ | ਇਸ ਮੌਕੇ ਵਾਹਿਗੁਰੂ ਅਕੈਡਮੀ ਦੇ ਐਮ.ਡੀ. ਨਵਪ੍ਰੀਤ ਸਿੰਘ ਅਤੇ ਗਗਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਮਨੁੱਖਤਾ ਲਈ ਅਜਿਹੇ ਕਾਰਜ ਕੀਤੇ ਜਾਣ ਜਿਸ ਨਾਲ ਉਨ੍ਹਾਂ ਦੀ ਭਲਾਈ ਹੋ ਸਕੇ | ਉਨ੍ਹਾਂ ਨੇ ਕਿਹਾ ਕਿ ਖ਼ੂਨ ਦੇਣ ਨਾਲ ਅਸੀਂ ਕਿਸੇ ਦੀ ਕੀਮਤੀ ਜਾਨ ਬਚਾ ਸਕਦੇ ਹਾਂ | ਉਨ੍ਹਾਂ ਨੇ ਕਿਹਾ ਕਿ ਵਾਹਿਗੁਰੂ ਅਕੈਡਮੀ ਅਤੇ ਐਂਟੀ ਡਰੱਗ ਕਲੱਬ ਹਮੇਸ਼ਾ ਹੀ ਪੰਜਾਬ ਅੰਦਰ ਸਮਾਜ ਭਲਾਈ ਅਤੇ ਨਸ਼ਿਆਂ ਦੇ ਖ਼ਾਤਮੇ ਦੀ ਯਤਨ ਕਰ ਰਹੀ ਹੈ | ਇਸ ਮੌਕੇ ਗੁਰਪ੍ਰੀਤ ਸਿੰਘ ਸੋਨਾ ਨੇ ਦੱਸਿਆ ਕਿ ਵਾਹਿਗੁਰੂ ਅਕੈਡਮੀ ਵਲੋਂ ਆਉਣ ਵਾਲੇ ਸਮੇਂ 'ਚ ਵੀ ਅਜਿਹੇ ਉਪਰਾਲੇ ਕੀਤੇ ਜਾਣਗੇ ਤਾਂ ਜੋ ਦੀਨ ਦੁਖੀਆਂ ਦੀ ਸੇਵਾ ਹੋ ਸਕੇ | ਇਸ ਮੌਕੇ ਉਚੇਚੇ ਤੌਰ 'ਤੇ ਤਹਿਸੀਲਦਾਰ ਪਰਮਿੰਦਰ ਸਿੰਘ ਨੇ ਵੀ ਵਾਹਿਗੁਰੂ ਅਕੈਡਮੀ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਵਾਹਿਗੁਰੂ ਅਕੈਡਮੀ ਅਤੇ ਐਂਟੀ ਡਰੱਗ ਕਲੱਬ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਖ਼ੂਨ ਦੇਣ ਵਾਲੇ ਦਾਨੀ ਸੱਜਣਾਂ ਦਾ ਵੀ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ |
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ 288 ਬੋਰੇ ਡੀ.ਏ.ਪੀ. ਦੀ ਕੀਤੀ ਵੰਡ ਅਗਲੀ ਖ਼ਬਰ ਟਰਾਲਾ ਤੇ ਟਰੱਕ ਦੀ ਟੱਕਰ ਕਾਰਨ ਦੋਨੋਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।