ਕਪੂਰਥਲਾ, 7 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਡੈਮੋਕਰੈਟਿਕ ਟੀਚਰ ਫ਼ਰੰਟ ਨੇ ਕੇਂਦਰ ਸਰਕਾਰ ਵਲੋਂ ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਦੀ ਬਣਤਰ ਵਿਚ ਤਬਦੀਲੀ ਲਿਆਉਣ ਸੰਬੰਧੀ ਜਾਰੀ ਦੋ ਵੱਖ-ਵੱਖ ਨੋਟੀਫਿਕੇਸ਼ਨਾਂ ਦੀਆਂ ਸਕੂਲਾਂ ਦੇ ਬਾਹਰ ਕਾਪੀਆਂ ਸਾੜ ਕੇ ਰੋਸ ਵਿਖਾਵਾ ਕੀਤਾ | ਇਸ ਸਬੰਧੀ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਅੱਲੂਵਾਲ, ਜਨਰਲ ਸਕੱਤਰ ਤਜਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਜੈਮਲ ਸਿੰਘ, ਕਮੇਟੀ ਮੈਂਬਰ ਪਵਨ ਕੁਮਾਰ, ਮਲਕੀਤ ਸਿੰਘ, ਗੌਰਵ ਗਿੱਲ, ਰੋਹਿਤ ਸ਼ਰਮਾ, ਗੁਰਮੁਖ ਲੋਕ ਪ੍ਰੇਮੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਯੂਨੀਵਰਸਿਟੀ ਨਾਲ ਸਬੰਧਿਤ ਪੰਜਾਬ ਦੇ 124 ਤੇ ਚੰਡੀਗੜ੍ਹ ਦੇ 26 ਕਾਲਜਾਂ ਤੋਂ ਪੜ੍ਹਾਈ ਕਰ ਚੁੱਕੇ ਰਜਿ. ਗਰੈਜੂਏਟਾਂ ਰਾਹੀਂ ਹੁੰਦੀ ਸੈਨੇਟ ਮੈਂਬਰਾਂ ਦੀ ਜਮਹੂਰੀ ਚੋਣ ਪ੍ਰਕਿਰਿਆ ਨੂੰ ਭੰਗ ਕਰਕੇ ਨਾਮਜ਼ਦਗੀ ਆਧਾਰਿਤ ਵਿਵਸਥਾ ਖੜ੍ਹੇ ਕਰਨ ਸਬੰਧੀ ਜੋ ਫ਼ੈਸਲਾ ਲਿਆ ਹੈ, ਉਹ ਸਿੱਖਿਆ ਤੇ ਪੰਜਾਬ ਵਿਰੋਧੀ ਹੈ | ਇਨ੍ਹਾਂ ਆਗੂਆਂ ਨੇ ਵਿਦਿਆਰਥੀ ਲਹਿਰ ਵਲੋਂ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਕੀਤੇ ਜਾ ਰਹੇ ਸੰਘਰਸ਼ ਦਾ ਸਮਰਥਨ ਕੀਤਾ | ਰੋਸ ਵਿਖਾਵਿਆਂ ਵਿਚ ਬਲਵਿੰਦਰ ਸਿੰਘ ਭੰਡਾਲ, ਨਰਿੰਦਰ ਸਿੰਘ ਔਜਲਾ, ਬਲਵੀਰ ਸਿੰਘ, ਗੁਰਦੀਪ ਧੰਮ, ਜਸਵਿੰਦਰ ਸਿੰਘ, ਅਵਤਾਰ ਸਿੰਘ, ਸੁਖਪਾਲ ਸਿੰਘ, ਹਰਵਿੰਦਰ ਸਿੰਘ ਵਿਰਦੀ, ਹਰਵੇਲ ਸਿੰਘ, ਸੁਰਿੰਦਰਪਾਲ ਸਿੰਘ, ਕਰਮਜੀਤ ਸਿੰਘ, ਸਿਲੰਦਰ ਸਿੰਘ, ਪਰਮਿੰਦਰਜੀਤ ਸਿੰਘ, ਕਮਲਦੀਪ, ਨੀਤੂ ਆਨੰਦ, ਸ਼ੈਲਜਾ ਸ਼ਰਮਾ, ਰਚਨਾ ਪੁਰੀ, ਕੁਲਦੀਪ ਕੌਰ, ਮੋਨਿਕਾ ਅਰੋੜਾ, ਮਮਤਾ ਦੇਵੀ, ਮਨਮੋਹਨ ਕੌਰ ਤੋਂ ਇਲਾਵਾ ਹੋਰ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਭਾਗ ਲਿਆ |