28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਔਰਤ ਦੀ ਵਾਲੀ ਝਪਟ ਕੇ ਫ਼ਰਾਰ ਹੋਇਆ ਲੁਟੇਰਾ ਸਿਟੀ ਪੁਲਿਸ ਵਲੋਂ ਗਿ੍ਫ਼ਤਾਰ

ਅਜੀਤ ਡੈਸਕ 08-11-2025
ਕਪੂਰਥਲਾ, 7 ਨਵੰਬਰ (ਸਡਾਨਾ)-ਸ਼ਹਿਰ ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਇਕ ਵਿਅਕਤੀ ਨੂੰ ਥਾਣਾ ਸਿਟੀ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਮੁਖੀ ਇੰਸਪੈਕਟਰ ਅਮਨਦੀਪ ਕੁਮਾਰ ਨਾਹਰ ਨੇ ਦੱਸਿਆ ਕਿ ਬੀਤੇ ਦਿਨੀਂ ਬਜ਼ੁਰਗ ਔਰਤ ਸੁਰਜੀਤ ਕੌਰ ਵਾਸੀ ਅਜੀਤ ਨਗਰ ਜਦੋਂ ਆਪਣੇ ਘਰ ਤੋਂ ਸ਼ਾਮ ਦੇ ਸਮੇਂ ਆਪਣੀ ਲੜਕੀ ਦੇ ਘਰ ਜਾ ਰਹੀ ਸੀ ਤਾਂ ਰਸਤੇ ਵਿਚ ਪਾਰਕ ਤੋਂ ਥੋੜ੍ਹਾ ਅੱਗੇ ਪਿੱਛੋਂ ਆਏ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੇ ਉਸ ਦੀ ਸੋਨੇ ਦੀ ਵਾਲੀ ਝਪਟ ਲਈ ਤੇ ਮੌਕੇ ਤੋਂ ਫ਼ਰਾਰ ਹੋ ਗਿਆ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਿਟੀ ਪੁਲਿਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਤਫ਼ਤੀਸ਼ ਆਰੰਭ ਕੀਤੀ ਤੇ ਵੱਖ-ਵੱਖ ਥਾਵਾਂ 'ਤੇ ਸੀ.ਸੀ.ਟੀ.ਵੀ. ਕੈਮਰੇ ਖੰਘਾਲਨ ਉਪਰੰਤ ਕਥਿਤ ਦੋਸ਼ੀ ਜਸਵਿੰਦਰ ਸਿੰਘ ਵਾਸੀ ਸੰਤਪੁਰਾ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਸ ਪਾਸੋਂ ਖੋਹੀ ਹੋਈ ਸੋਨੇ ਦੀ ਵਾਲੀ ਤੇ ਵਾਰਦਾਤ ਮੌਕੇ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ ਤੇ ਉਸ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਫਗਵਾੜਾ 'ਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਦੀਵਾਨਾਂ 'ਚ ਪਹਿਲੇ ਦਿਨ ਸੰਗਤ ਦਾ ਰਿਹਾ ਠਾਠਾਂ ਮਾਰਦਾ ਇਕੱਠ ਅਗਲੀ ਖ਼ਬਰ ਡੀ.ਟੀ.ਐਫ. ਨੇ ਪੰਜਾਬ ਯੂਨੀਵਰਸਿਟੀ ਸੰਬੰਧੀ ਕੇਂਦਰ ਸਰਕਾਰ ਵਲੋਂ ਜਾਰੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।