ਫਗਵਾੜਾ, 7 ਨਵੰਬਰ (ਅਸ਼ੋਕ ਕੁਮਾਰ ਵਾਲੀਆ, ਹਰਜੋਤ ਸਿੰਘ ਚਾਨਾ)-ਧਾਰਮਿਕ ਤੇ ਸਮਾਜਿਕ ਆਗੂ ਮੋਹਨ ਸਿੰਘ ਸਾਈਾ ਅਤੇ ਜਸਪਾਲ ਸਿੰਘ ਢੇਸੀ ਦੇ ਪਰਿਵਾਰਾਂ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਸਟੇਡੀਅਮ ਨੇੜੇ ਦਾਣਾ ਮੰਡੀ ਬਾਬਾ ਗਧੀਆ ਫਗਵਾੜਾ ਵਿਖੇ ਨੌਵੀਂ ਪਾਤਿਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਦੋ ਦਿਨਾਂ ਧਾਰਮਿਕ ਸਮਾਗਮ ਦੇ ਪਹਿਲੇ ਦਿਨ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਸੰਗਤਾਂ ਨੂੰ ਨਾਮਬਾਣੀ ਨਾਲ ਜੋੜਿਆ | ਦੇਰ ਰਾਤ ਤੱਕ ਸਜੇ ਦੀਵਾਨ ਵਿਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਲਗਭਗ ਦੋ ਘੰਟੇ ਤੋਂ ਜ਼ਿਆਦਾ ਸਮਾਂ ਕਥਾ ਕੀਰਤਨ ਨਾਲ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦਾ ਉਪਦੇਸ਼ ਦਿੱਤਾ ਅਤੇ ਆਖਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਦੇਸ਼ ਅਤੇ ਧਰਮ ਦੀ ਖਾਤਰ ਆਪਣਾ ਸੀਸ ਦੇ ਕੇ ਧਰਮ ਦੀ ਰਾਖੀ ਕੀਤੀ | ਉਨ੍ਹਾਂ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਜਿਊਣ ਦੀ ਲੋੜ ਹੈ | ਸਮਾਗਮ ਦੇ ਪਹਿਲੇ ਦਿਨ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਸੀ ਅਤੇ ਸੰਗਤਾਂ ਨੇ ਕੀਰਤਨ ਦਾ ਖ਼ੂਬ ਆਨੰਦ ਲਿਆ | ਇਸ ਮੌਕੇ ਸਮਾਗਮ ਦੇ ਮੁੱਖ ਪ੍ਰਬੰਧਕ ਧਾਰਮਿਕ ਆਗੂ ਮੋਹਨ ਸਿੰਘ ਸਾਈਾ ਨੇ ਦੱਸਿਆ ਕਿ 8 ਨਵੰਬਰ ਨੂੰ ਸ਼ਾਮ 7 ਤੋਂ ਰਾਤ 10 ਵਜੇ ਤੱਕ ਇਸੇ ਤਰ੍ਹਾਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਦੀਵਾਨ ਸਜਣਗੇ | ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ, ਜਸਪਾਲ ਸਿੰਘ ਢੇਸੀ, ਪਰਮਜੀਤ ਸਿੰਘ ਰਾਏਪੁਰ ਮੈਂਬਰ ਸ਼ੋ੍ਰਮਣੀ ਕਮੇਟੀ, ਹਰਨੂਰ ਸਿੰਘ ਹਰਜੀਮਾਨ ਹਲਕਾ ਇੰਚਾਰਜ ਫਗਵਾੜਾ, ਉਦਯੋਗਪਤੀ ਅਸ਼ੋਕ ਸੇਠੀ, ਮੇਅਰ ਰਾਮਪਾਲ ਉੱਪਲ, ਮੈਡਮ ਅਨੀਤਾ ਸੋਮ ਪ੍ਰਕਾਸ਼, ਸੁਖਦੇਵ ਸਿੰਘ, ਜਤਿੰਦਰਪਾਲ ਸਿੰਘ ਪਲਾਹੀ, ਗੁਰਮੁਖ ਸਿੰਘ, ਕਮਿਸ਼ਨਰ ਅਕਸ਼ਿਤਾ ਗੁਪਤਾ, ਐਸ ਪੀ ਮਾਧੁਵੀ ਸ਼ਰਮਾ, ਅਵਤਾਰ ਸਿੰਘ ਮੰਡ, ਨਰੇਸ਼ ਭਾਰਦਵਾਜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਜਸਵੀਰ ਸਿੰਘ ਚਾਨਾ, ਰਾਜੂ ਚਹਿਲ, ਇੰਦਰਜੀਤ ਕਰਵਲ, ਕੁਲਵਿੰਦਰ ਸਿੰਘ ਕਿੰਦਾ, ਭਾਈ ਜੈਦੀਪ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |