ਕਪੂਰਥਲਾ, 7 ਨਵੰਬਰ (ਸਡਾਨਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਸਬ ਇੰਸਪੈਕਟਰ ਰਮਨ ਕੁਮਾਰ ਨੇ ਦੱਸਿਆ ਕਿ ਏ.ਐਸ.ਆਈ. ਸੁਖਚੈਨ ਸਿੰਘ ਨੇ ਗਸ਼ਤ ਦੌਰਾਨ ਖ਼ਰਬੂਜ਼ਾ ਮੰਡੀ ਨੇੜੇ ਕਥਿਤ ਦੋਸ਼ੀ ਦਿਲਬਾਗ ਸਿੰਘ ਉਰਫ਼ ਬਾਗਾ ਵਾਸੀ ਸੁੰਦਰ ਨਗਰ ਨੂੰ ਬਿਨ੍ਹਾਂ ਨੰਬਰੀ ਮੋਟਰਸਾਈਕਲ 'ਤੇ ਆਉਂਦੇ ਸਮੇਂ ਜਦੋਂ ਰੋਕ ਕੇ ਉਸ ਦੀ ਜਾਂਚ ਕੀਤੀ ਤਾਂ ਉਸ ਪਾਸੋਂ 190 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤਹਿਤ ਉਕਤ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ |