28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪ੍ਰਕਾਸ਼ ਪੁਰਬ ਦੇ ਸੰਬੰਧ 'ਚ 'ਵਿਸ਼ਾਲ ਨਗਰ ਕੀਰਤਨ' ਸਜਾਇਆ

ਅਜੀਤ ਡੈਸਕ 08-11-2025
ਕਾਲਾ ਸੰਘਿਆਂ, 7 ਨਵੰਬਰ (ਬਲਜੀਤ ਸਿੰਘ ਸੰਘਾ)-ਮਾਨਵਤਾ ਦੇ ਰਹਿਬਰ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਥਾਨਕ ਕਸਬੇ ਦੇ ਗੁਰਦੁਆਰਾ ਘੰਟਾ ਘਰ ਤੋਂ ਫੁੱਲਾਂ ਨਾਲ਼ ਸਜਾਈ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਸਹਿਬਾਨਾਂ ਦੀ ਅਗਵਾਈ 'ਚ ਸਜਾਇਆ ਗਿਆ | ਇਸ ਵਿਸ਼ਾਲ ਨਗਰ ਕੀਰਤਨ ਦੀ ਅਰੰਭਤਾ ਮੌਕੇ ਸੰਗਤਾਂ ਵਲੋਂ 'ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ' ਜੈਕਾਰਿਆਂ ਨਾਲ਼ ਕਾਲਾ ਸੰਘਿਆਂ ਗੂੰਜ ਉੱਠਿਆ | ਫੁੱਲਾਂ ਦੀ ਵਰਖਾ ਨਾਲ ਅਰੰਭ ਹੋਇਆ ਇਹ ਨਗਰ ਕੀਰਤਨ ਗੁਰਦੁਆਰਾ ਬਾਬਾ ਕਾਹਨ ਦਾਸ, ਮੇਨ ਬਾਜ਼ਾਰ, ਵਿਸ਼ਵਕਰਮਾ ਚੌਂਕ ਸਮੇਤ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਘੰਟਾ ਘਰ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ | ਇਸ ਮੌਕੇ ਸ਼੍ਰੋਮਣੀ ਪੰਥਕ ਢਾਡੀ ਭਾਈ ਗਰਜਾ ਸਿੰਘ ਮਾਣਕਪੁਰ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਤੇ ਗੁਰ ਇਤਿਹਾਸ ਨਾਲ਼ ਨਿਹਾਲ ਕੀਤਾ | ਇਸ ਮੌਕੇ ਸ਼ਰਧਾਲੂਆਂ ਵੱਲੋਂ ਸੰਗਤਾਂ ਲਈ ਵੱਖ ਵੱਖ ਤਰ੍ਹਾਂ ਦੇ ਲੰਗਰ ਲਗਾਉਂਦਿਆਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਗੁਰਦੁਆਰਾ ਘੰਟਾ ਘਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵਿੰਦਰ ਸਿੰਘ ਬੱਬੀ ਸਮੇਤ ਹੋਰ ਅਹੁਦੇਦਾਰਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਤੇ ਧੰਨਵਾਦ ਕੀਤਾ | ਗੁਰਦੁਆਰਾ ਬਾਬਾ ਕਾਹਨ ਦਾਸ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਬੱਸਣ, ਪ੍ਰੋ: ਜਗਤਾਰ ਸਿੰਘ ਸੰਘਾ, ਆਪ ਕਿਸਾਨ ਵਿੰਗ ਦੇ ਹਲਕਾ ਕੋਆਰਡੀਨੇਟਰ ਨਰਿੰਦਰ ਸਿੰਘ ਸੰਘਾ, ਕੁਲਦੀਪ ਸਿੰਘ ਬਿੱਲਾ, ਸਰਬਣ ਸਿੰਘ ਸੰਘਾ, ਗੁਰਦਾਵਰ ਸਿੰਘ ਬੱਸਣ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸਥਾਨਕ ਪ੍ਰਧਾਨ ਪਲਵਿੰਦਰ ਸਿੰਘ ਸੰਘਾ, ਡਾ. ਬਲਕਾਰ ਲਾਲਕਾ, ਪ੍ਰਧਾਨ ਵਿਜੈ ਅਰੋੜਾ, ਗੁਰਦਾਵਰ ਸਿੰਘ ਜੱਲੋਵਾਲ, ਹਰਵਿੰਦਰ ਸਿੰਘ ਸੰਘਾ, ਭੁਪਿੰਦਰ ਸਿੰਘ ਭੰਵਰਾ, ਬਲਾਕ ਪ੍ਰਧਾਨ ਸਤਨਾਮ ਸਿੰਘ ਸੰਘਾ, ਪ੍ਰੇਮ ਸਿੰਘ ਸੰਘਾ, ਕਾਮਰੇਡ ਪਰਗਣ ਸਿੰਘ, ਜਗਰੂਪ ਸਿੰਘ ਰੂਪਾ, ਸਰਬਜੀਤ ਸਿੰਘ ਸੰਧੂ, ਮੁਖ਼ਤਿਆਰ ਸਿੰਘ ਬਿੱਕਾ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਤੋਂ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਬੈਂਕ ਆਫ਼ ਬੜੌਦਾ ਨੇ ਕਿਸਾਨ ਪੰਦ੍ਹਰਵਾੜੇ ਮੌਕੇ 10 ਕਰੋੜ ਦੇ ਕਰਜ਼ੇ ਨੂੰ ਦਿੱਤੀ ਮਨਜ਼ੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।