ਢਿਲਵਾਂ, 7 ਨਵੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਵਲੋਂ ਨਗਰ ਦੀਆ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ | ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਤੇ ਪਿੱਛੇ ਪਿੱਛੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਬਦ ਗਾਇਣ ਕਰਦੀਆਂ ਹੋਈਆ ਨਾਲ ਚੱਲ ਰਹੀਆਂ ਸਨ | ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਰੇਲਵੇ ਡੀਪੂ ਤੋਂ ਹੁੰਦਾ ਹੋਇਆ ਜੀ.ਟੀ ਰੋਡ ਬੱਸ ਅੱਡਾ ਮਿਆਣੀ ਬਾਕਰਪੁਰ ਰਾਹੀਂ ਵਾਪਸ ਗੁਰਦੁਆਰਾ ਸਾਹਿਬ ਪਹੁੰਚਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਮਿਆਣੀ ਬਾਕਰਪੁਰ ਦੇ ਪ੍ਰਧਾਨ ਬੂਟਾ ਸਿੰਘ ਟਰਾਂਸਪੋਰਟਰ, ਕੇਵਲ ਸਿੰਘ ਬੰਬਰਾ, ਭਜਨ ਸਿੰਘ, ਸਤਨਾਮ ਸਿੰਘ, ਜੋਗਿੰਦਰ ਸਿੰਘ, ਮਲਕੀਤ ਸਿੰਘ ਸੰਧੂ, ਵਰਿੰਦਰ ਸਿੰਘ, ਜਸਪਾਲ ਸਿੰਘ, ਸ਼ਰਨਜੀਤ ਸਿੰਘ, ਮਨਦੀਪ ਸਿੰਘ ਬੰਬਰਾ, ਮੰਗਜੀਤ ਸਿੰਘ ਘਈ, ਚਰਨਜੀਤ ਸਿੰਘ ਚੰਨੀ , ਮਨਬੀਰ ਸਿੰਘ ਬੰਬਰਾ, ਮਨੀ ਸੰਧੂ, ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ |