29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪ੍ਰਕਾਸ਼ ਪੁਰਬ ਮੌਕੇ ਰਾਣਾ ਗੁਰਜੀਤ ਸਿੰਘ ਤੇ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਗੁਰਧਾਮਾਂ ਵਿਖੇ ਭਰੀ ਹਾਜ਼ਰੀ

ਅਜੀਤ ਡੈਸਕ 08-11-2025
ਸੁਲਤਾਨਪੁਰ ਲੋਧੀ, 7 ਨਵੰਬਰ (ਨਰੇਸ਼ ਹੈਪੀ)-ਹਲਕਾ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਰਾਣਾ ਇੰਦਰ ਪ੍ਰਤਾਪ ਸਿੰਘ ਵਿਧਾਇਕ ਸੁਲਤਾਨਪੁਰ ਲੋਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਗੁਰਦੁਆਰਾ ਬੇਬੇ ਨਾਨਕੀ ਜੀ ਸੁਲਤਾਨਪੁਰ ਲੋਧੀ ਵਿਖੇ ਹਾਜ਼ਰੀ ਭਰੀ | ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿਚ ਮੱਥਾ ਟੇਕ ਕੇ ਅਸੀਸਾਂ ਪ੍ਰਾਪਤ ਕੀਤੀਆਂ ਤੇ ਗੁਰਮਤਿ ਰੌਸ਼ਨੀ ਨਾਲ ਪ੍ਰੇਰਿਤ ਹੋ ਕੇ ਸੰਗਤਾਂ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਉਪਦੇਸ਼ਾਂ ਅਨੁਸਾਰ ਪਿਆਰ ਤੇ ਸੇਵਾ ਦੇ ਰਾਹ 'ਤੇ ਤੁਰਨ ਦੀ ਅਪੀਲ ਕੀਤੀ | ਰਾਣਾ ਗੁਰਜੀਤ ਸਿੰਘ ਅਤੇ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਇਸ ਮੌਕੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਸਾਰੀ ਮਨੁੱਖਤਾ ਲਈ ਪ੍ਰੇਰਣਾਦਾਇਕ ਮਾਰਗ ਹੈ, ਜੋ ਸਾਨੂੰ ਆਪਸੀ ਪਿਆਰ, ਨਿਮਰਤਾ ਅਤੇ ਸੱਚ ਦੀ ਰਾਹੀਂ ਜੀਵਨ ਜੀਊਣ ਦੀ ਸਿੱਖਿਆ ਦਿੰਦੀ ਹੈ | ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਮੈਨੇਜਰ ਅਵਤਾਰ ਸਿੰਘ ਆਦਿ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਹ ਬੇਬੇ ਨਾਨਕੀ ਨਿਵਾਸ ਵਿਖੇ ਗੁਰੂ ਤੇਗ ਬਹਾਦਰ ਨੌਜਵਾਨ ਸਭਾ ਵੱਲੋਂ ਲਗਾਏ ਗਏ ਲੰਗਰ ਵਿਚ ਵੀ ਗਏ ਅਤੇ ਉਨ੍ਹਾਂ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ | ਪ੍ਰਬੰਧਕਾਂ ਨੇ ਉਨ੍ਹਾਂ ਦਾ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਉਨ੍ਹਾਂ ਨਾਲ ਜਤਿੰਦਰ ਸਿੰਘ ਮਿਨਹਾਸ, ਸ੍ਰੀਮਤੀ ਮੀਰਾ ਹਿਮਾਚਲ ਪ੍ਰਦੇਸ਼, ਕਾਂਗਰਸ ਦੇ ਸੋਸ਼ਲ ਮੀਡੀਆ ਸੈੱਲ ਦੇ ਮਾਲਵਾ ਜੋਨ ਦੇ ਕੋਆਰਡੀਨੇਟਰ ਗੋਲਡੀ ਧੰਜੂ, ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਦੀਪਕ ਧੀਰ, ਸ੍ਰੀ ਗੁਰੂ ਤੇਗ ਬਹਾਦਰ ਨੌਜਵਾਨ ਸਭਾ ਦੇ ਪ੍ਰਧਾਨ ਜਸਕਰਨ ਵੀਰ ਸਿੰਘ ਗੋਲਡੀ, ਵਰਿੰਦਰਪਾਲ ਸਿੰਘ ਭਵਾਨੀ ਪੁਰੀ, ਅਮਰਜੀਤ ਸਿੰਘ ਖਿੰਡਾ ਲੋਧੀਵਾਲ, ਬਲਜਿੰਦਰ ਸਿੰਘ ਖਿੰਡਾ, ਰਵਿੰਦਰ ਸਿੰਘ ਰਵੀ, ਗੁਰਪ੍ਰੀਤ ਸਿੰਘ ਸਾਬੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਸੰਬੰਧੀ ਭੁਲੱਥ ਵਿਖੇ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਅਗਲੀ ਖ਼ਬਰ ਕੈਂਬਰਿਜ ਸਕੂਲ ਵਿਖੇ 'ਰੁਟਸ ਆਫ਼ ਵਿੰਗ' ਵਿਸ਼ੇ 'ਤੇ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।