29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪਿੰਡ ਕਮਰਾਏ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 08-11-2025
ਭੁਲੱਥ, 7 ਨਵੰਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਇੱਥੋਂ ਨਜ਼ਦੀਕੀ ਪਿੰਡ ਕਮਰਾਏ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ |ਪੰਜ ਪਿਆਰਿਆ ਦੀ ਅਗਵਾਈ ਹੇਠ ਕੱਢਿਆ ਗਿਆ ਇਹ ਨਗਰ ਕੀਰਤਨ ਬਾਬਾ ਪ੍ਰੇਮ ਸਿੰਘ ਅਕਾਲੀ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਨਗਰ ਦੇ ਪਰਿਕਰਮਾ ਕਰਦਾ ਹੋਇਆ ਭੁਲੱਥ, ਭਗਵਾਨਪੁਰ ਤੋਂ ਹੁੰਦਾ ਹੋਇਆ ਵਾਪਸ ਨਗਰ ਦੇ ਗੁਰੂ ਘਰ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਵੱਖ ਵੱਖ ਰਸਤਿਆਂ ਵਿਚ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਨਾਲ ਸੰਗਤਾਂ ਦੀ ਸੇਵਾ ਕੀਤੀ ਗਈ | ਗੁਰਦੁਆਰਾ ਸੁੱਖ ਸਾਗਰ ਰਾਜਪੁਰ (ਬੇਰੀਆਂ ਵਾਲਾ) ਪਹੁੰਚਣ 'ਤੇ ਪ੍ਰਬੰਧਕ ਸੁਖਵੰਤ ਸਿੰਘ ਤੱਖਰ, ਕੈਪਟਨ ਬਲਵੀਰ ਸਿੰਘ, ਸੁਰਿੰਦਰਪਾਲ ਸਿੰਘ ਸਾਬੀ, ਬਲਜੀਤ ਸਿੰਘ ਤੱਖਰ, ਮਹਿੰਦਰ ਸਿੰਘ ਤੱਖਰ, ਜਥੇਦਾਰ ਜੀਤ ਸਿੰਘ ਘੁੰਮਣ, ਇੰਦਰਜੀਤ ਸਿੰਘ, ਸਰਵਨ ਸਿੰਘ ਧਾਮੀ, ਪੂਰਨ ਸਿੰਘ ਫੌਜੀ, ਬਚਨ ਸਿੰਘ, ਕੁਲਵੰਤ ਸਿੰਘ, ਲਖਵਿੰਦਰ ਸਿੰਘ ਤੱਖਰ, ਅਮਰੀਕ ਸਿੰਘ ਮਿਸਤਰੀ, ਗੁਰਦੀਪ ਸਿੰਘ, ਬਾਬਾ ਮਹਿੰਦਰ ਸਿੰਘ, ਅਕਾਸ਼ਦੀਪ ਸਿੰਘ ਤੱਖਰ ਅਤੇ ਹੋਰ ਸੰਗਤਾਂ ਵੱਲੋਂ ਨਗਰ ਦਾ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੌਰਾਨ ਵੱਖ-ਵੱਖ ਜਥਿਆਂ ਵਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਗੁਰੂ ਘਰ ਦੇ ਪ੍ਰਧਾਨ ਤਰਲੋਚਨ ਸਿੰਘ, ਗ੍ਰੰਥੀ ਭਾਈ ਸੁਖਵਿੰਦਰ ਸਿੰਘ, ਪਰਮਜੀਤ ਸਿੰਘ, ਸੰਤੋਖ ਸਿੰਘ, ਦਲੀਪ ਸਿੰਘ ਅਸ਼ੋਕ ਕੁਮਾਰ, ਕਰਨੈਲ ਸਿੰਘ, ਜਰਨੈਲ ਸਿੰਘ, ਧਿਆਨ ਸਿੰਘ, ਗੁਰਦੇਵ ਸਿੰਘ, ਨਿਰੰਜਨ ਸਿੰਘ, ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਮੀਤ ਸਿੰਘ, ਅਜੀਤ ਸਿੰਘ, ਜਸਵਿੰਦਰ ਸਿੰਘ, ਨਿਸ਼ਾਨ ਸਿੰਘ, ਦਲੀਪ ਸਿੰਘ, ਬੀਬੀ ਮਨਜੀਤ ਕੌਰ, ਸਰਬਜੀਤ ਕੌਰ, ਮਨਜੀਤ ਕੌਰ ਖ਼ਾਲਸਾ, ਲਖਵਿੰਦਰ ਸਿੰਘ ਸੈਕਟਰੀ, ਭੁਪਿੰਦਰ ਸਿੰਘ ਅਤੇ
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਕਰਵਾਇਆ ਪੰਜਾਬ ਦਿਵਸ ਸੰਬੰਧੀ ਸਮਾਗਮ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਸੰਬੰਧੀ ਭੁਲੱਥ ਵਿਖੇ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।