29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਕਰਵਾਇਆ ਪੰਜਾਬ ਦਿਵਸ ਸੰਬੰਧੀ ਸਮਾਗਮ

ਅਜੀਤ ਡੈਸਕ 08-11-2025
ਕਪੂਰਥਲਾ, 7 ਨਵੰਬਰ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਕਪੂਰਥਲਾ ਸਾਹਮਣੇ ਆਰ.ਸੀ.ਐਫ. ਵਿਚ ਪੰਜਾਬ ਦਿਵਸ ਸੰਬੰਧੀ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸਮਾਗਮ ਦੌਰਾਨ ਸਕੂਲ ਦੇ ਨਰਸਰੀ ਤੋਂ ਲੈ ਕੇ ਤੀਜੀ ਜਮਾਤ ਦੇ ਵਿਦਿਆਰਥੀਆਂ ਦਾ ਪੰਜਾਬੀ ਕਵਿਤਾ ਪਾਠ, 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਦਾ ਪੰਜਾਬੀ ਲੇਖ ਤੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਪੰਜਾਬੀ ਡਿਬੇਟ ਦਾ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਗਟਾਵਾ ਕੀਤਾ | ਮੁਕਾਬਲੇ ਵਿਚ ਲਾਲਾ ਲਾਜਪਤ ਰਾਏ ਹਾਊਸ ਦੀ ਸਿਮਰਨਪ੍ਰੀਤ ਕੌਰ ਪਹਿਲੇ, ਊਧਮ ਸਿੰਘ ਹਾਊਸ ਦੀ ਹਰਲੀਨ ਕੌਰ ਦੂਜੇ, ਭਗਤ ਸਿੰਘ ਹਾਊਸ ਦੀ ਅੰਸ਼ਪ੍ਰੀਤ ਕੌਰ ਤੀਜੇ, ਨੇਤਾ ਜੀ ਸੁਭਾਸ਼ ਚੰਦਰ ਹਾਊਸ ਦੀ ਕਰਮਜੋਤ ਕੌਰ ਚੌਥੇ ਸਥਾਨ 'ਤੇ ਰਹੀ | ਸਮਾਗਮ ਨੂੰ ਸੰਬੋਧਨ ਕਰਦਿਆਂ ਬੀਬੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬੀ ਭਾਸ਼ਾ ਸਾਡੀ ਰੂਹ ਵਿਚ ਵੱਸਦੀ ਹੈ, ਪਰ ਆਧੁਨਿਕਤਾ ਨੂੰ ਜ਼ਰੂਰ ਅਪਣਾਉਣੇ ਹੋਏ ਸਾਨੂੰ ਅੱਗੇ ਵਧਣ ਦੇ ਨਾਲ ਨਾਲ ਆਪਣੀਆਂ ਜੜ੍ਹਾਂ ਅਤੇ ਆਪਣੀ ਸਭਿਅਤਾ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ | ਇਸ ਮੌਕੇ ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਤੇ ਸਕੂਲ ਦੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਮਹਿਮਦਪੁਰ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਪਿੰਡ ਕਮਰਾਏ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।