ਭੁਲੱਥ, 7 ਨਵੰਬਰ (ਮਨਜੀਤ ਸਿੰਘ ਰਤਨ)-ਇੱਥੋਂ ਨਜ਼ਦੀਕੀ ਪਿੰਡ ਮਹਿਮਦਪੁਰ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਦੀ ਸਮੂਹ ਸੰਗਤ ਵਲੋਂ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਇਹ ਨਗਰ ਕੀਰਤਨ ਪਿੰਡ ਮਹਿਮਦਪੁਰ ਦੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਨਗਰ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਗਏ ਤੇ ਨਗਰ ਕੀਰਤਨ ਵੀ ਸ਼ਾਮਲ ਸੰਗਤਾਂ ਦੀ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦੇ ਲੰਗਰਾਂ ਤੇ ਫਰੂਟ ਨਾਲ ਸੇਵਾ ਕੀਤੀ ਗਈ | ਨਗਰ ਕੀਰਤਨ ਦੌਰਾਨ ਸਾਰੇ ਰਸਤੇ ਵਿਚ ਰਾਗੀ ਜਥਿਆਂ ਵਲੋਂ ਕੀਰਤਨ ਸਰਵਣ ਕੀਤਾ ਗਿਆ ਤੇ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ 'ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਨੂੰ ਗੁਰੂ ਜੀ ਦੇ ਪਾਏ ਪੂਰਨਿਆਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਸਾਰੇ ਰਸਤੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਨ ਵਾਲੀਆਂ ਸੰਗਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕੈਪਟਨ ਨੂੰ ਸੂਰਤ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ਮਹਿਮਦਪੁਰ, ਸੂਬੇਦਾਰ ਪ੍ਰਕਾਸ਼ ਸਿੰਘ ਸਾਬਕਾ ਸਰਪੰਚ, ਮਨਜੀਤ ਸਿੰਘ ਸਰਪੰਚ ਮਹਿਮਦਪੁਰ, ਜਸਵੀਰ ਸਿੰਘ ਨੀਟਾ, ਪੰਚ ਰਘਬੀਰ ਸਿੰਘ, ਸੁਖਜਿੰਦਰ ਸਿੰਘ ਪੰਚ, ਨੰਬਰਦਾਰ ਸੁਰਿੰਦਰ ਸਿੰਘ, ਬਲਵੀਰ ਸਿੰਘ ਰੀਡਰ, ਜੋਗਿੰਦਰ ਸਿੰਘ ਮੀਤ ਪ੍ਰਧਾਨ, ਜਰਨੈਲ ਸਿੰਘ ਸਕੱਤਰ, ਲਖਵਿੰਦਰ ਸਿੰਘ ਲੱਖਾ, ਕੈਪਟਨ ਅਮਰਜੀਤ ਸਿੰਘ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਬਿਕਰਮ ਸਿੰਘ, ਕਰਨੈਲ ਸਿੰਘ, ਬਲਵੰਤ ਸਿੰਘ, ਗ਼ਰੀਬ ਸਿੰਘ, ਗੁਰਨਾਮ ਸਿੰਘ, ਬਲਕਾਰ ਸਿੰਘ, ਬਲਜੀਤ ਸਿੰਘ ਸਾਬਕਾ ਸਰਪੰਚ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |