29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਲਾਲੜੀਏ ਗੋਤ ਸਾਲਾਨਾ ਜਠੇਰੇ ਜੋੜ ਮੇਲਾ ਮਨਾਇਆ

ਅਜੀਤ ਡੈਸਕ 08-11-2025
ਫਗਵਾੜਾ, 7 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਲਾਲੜੀਏ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਸਮੂਹ ਲਾਲੜੀਏ ਪਰਿਵਾਰਾਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ | ਨਿਸ਼ਾਨ ਸਾਹਿਬ ਦੀ ਰਸਮ ਉਪਰੰਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ | ਜਿਸ ਵਿਚ ਬਾਬਾ ਮੰਗਲ ਸਿੰਘ (ਅਮਰ ਖ਼ਾਲਸਾ) ਪਿੰਡ ਸੋਢੀਆਂ ਦੇ ਜੱਥੇ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਤੋਂ ਇਲਾਵਾ ਜਰਨੈਲ ਸਿੰਘ ਪੱਲੀਆਂ ਕਲਾਂ ਵਲੋਂ ਵੀ ਕੀਰਤਨ ਕੀਤਾ ਗਿਆ | ਸਟੇਜ ਦੀ ਸੇਵਾ ਸਰਪੰਚ ਅਵਤਾਰ ਸਿੰਘ ਪਠਲਾਵਾ ਵਲੋਂ ਨਿਭਾਈ ਗਈ | ਲਾਲੜੀਏ ਪਰਿਵਾਰਾਂ ਨੇ ਵੱਡੀ ਗਿਣਤੀ 'ਚ ਹਾਜਰੀ ਭਰੀ | ਵਧੇਰੇ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰ ਮੇਜਰ ਸਿੰਘ ਸੈਣੀ ਨੇ ਦੱਸਿਆ ਕਿ ਸਮੂਹ ਸੰਗਤ ਦੇ ਸਹਿਯੋਗ ਨਾਲ ਹਾਲ ਦੀ ਉਸਾਰੀ ਦਾ ਕੰਮ ਨੇਪਰੇ ਚਾੜਿ੍ਹਆ ਗਿਆ ਹੈ | ਜਠੇਰੇ ਅਸਥਾਨ ਦੇ ਮੁੱਖ ਸੇਵਾਦਾਰ ਅਤੇ ਕਮੇਟੀ ਪ੍ਰਧਾਨ ਜਸਵੀਰ ਸਿੰਘ ਵਲੋਂ ਸਮੂਹ ਸੰਗਤ ਦਾ ਪਹੁੰਚਣ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਬਲਦੇਵ ਸਿੰਘ ਬਰਨਾਲਾ, ਕਰਨੈਲ ਸਿੰਘ ਪਠਲਾਵਾ, ਮਾਸਟਰ ਤਰਲੋਚਨ ਸਿੰਘ ਪਠਲਾਵਾ, ਅਵਤਾਰ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ ਪਠਲਾਵਾ, ਚਰਨਜੀਤ ਸਿੰਘ ਪਟਵਾਰੀ, ਸਰਬਜੀਤ ਸਿੰਘ ਸਾਬੀ, ਗੁਰਦਿਆਲ ਸਿੰਘ, ਬਚਿੱਤਰ ਸਿੰਘ, ਕੈਪਟਨ ਹਰਵੇਲ ਸਿੰਘ, ਕੈਪਟਨ ਜੋਗਾ ਸਿੰਘ, ਜਸਪਾਲ ਸਿੰਘ ਪਾਲਾ, ਜਰਨੈਲ ਸਿੰਘ ਪੱਲੀਆਂ ਕਲਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਦੇ ਹੜ੍ਹ• ਪ੍ਰਭਾਵਿਤ 7 ਜ਼ਿਲਿ੍ਹਆਂ ਦੇ ਕਿਸਾਨਾਂ ਨੂੰ ਪੀ.ਏ.ਯੂ. ਨੇ ਕਣਕ ਦਾ 725 ਕੁਇੰਟਲ ਤੇ ਗੋਭੀ ਸਰ੍ਹੋਂ•ਦਾ... ਅਗਲੀ ਖ਼ਬਰ ਮਹਿਮਦਪੁਰ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।