29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ 15 ਨੂੰ

ਅਜੀਤ ਡੈਸਕ 08-11-2025
ਤਲਵੰਡੀ ਚੌਧਰੀਆਂ, 7 ਨਵੰਬਰ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਕੀਰਤਨ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ , ਇਲਾਕਾ ਨਿਵਾਸੀ ਸਾਧ ਸੰਗਤ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ 350ਵਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 14ਵਾਂ ਰਾਤਰੀ ਕੀਰਤਨ ਦਰਬਾਰ ਬਾਬਾ ਜਗਤਾਰ ਸਿੰਘ ਹਰਖੋਵਾਲ ਸੁਲਤਾਨਪੁਰ ਲੋਧੀ ਅਤੇ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਠੱਟੇ ਵਾਲਿਆਂ ਦੀ ਰਹਿਨੁਮਾਈ ਹੇਠ 15 ਨਵੰਬਰ ਨੂੰ ਸ਼ਾਮ 5 ਵਜੇ ਤੋਂ 11 ਵਜੇ ਤੱਕ ਦਾਣਾ ਮੰਡੀ ਤਲਵੰਡੀ ਚੌਧਰੀਆਂ ਕਪੂਰਥਲਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਹੋਈ ਮੀਟਿੰਗ ਦੌਰਾਨ ਪ੍ਰਬੰਧਕਾਂ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਇਸ ਧਾਰਮਿਕ ਸਮਾਗਮ 'ਚ ਭਾਈ ਕਰਨੈਲ ਸਿੰਘ, ਭਾਈ ਜਰਨੈਲ ਸਿੰਘ ਕੋਹਾੜਕਾ ਦੋਵੇਂ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ, ਭਾਈ ਸਰਬਜੀਤ ਸਿੰਘ ਧੁੰਦਾ ਕਥਾਵਾਚਕ, ਸੁਰਜੀਤ ਸਿੰਘ ਵਾਰਿਸ ਢਾਡੀ ਜਥਾ, ਭਾਈ ਹਰਪ੍ਰੀਤ ਸਿੰਘ ਕਥਾਵਾਚਕ ਤਲਵੰਡੀ ਚੌਧਰੀਆਂ ਅਤੇ ਭਾਈ ਹਰਜੀਤ ਸਿੰਘ ਕਥਾਵਾਚਕ ਪ੍ਰਚਾਰਕ ਧਰਮ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਵਿਸ਼ੇਸ਼ ਸਹਿਯੋਗ ਦੇ ਰਹੇ ਹਨ | ਮੈਂਬਰਾਂ ਕੇ ਦੱਸਿਆ ਕਿ 14 ਤੇ 15 ਨਵੰਬਰ ਨੂੰ ਗੁਰਬਾਣੀ ਕੰਠ ਮੁਕਾਬਲੇ ਵਿਚ ਨਿਤਨੇਮ ਦੀਆਂ ਬਾਣੀਆਂ ਅਤੇ ਅਰਥ ਵਿਚਾਰ ਦੀ ਜਾਣਕਾਰੀ ਰੱਖਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਮੈਂਬਰਾਂ ਨੇ ਦੱਸਿਆ ਕਿ ਇਸ ਮੌਕੇ 'ਤੇ ਅੱਖਾਂ ਦਾ ਫ਼ਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾਵੇਗਾ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪੰਜਾਬ ਦੇ ਹੜ੍ਹ• ਪ੍ਰਭਾਵਿਤ 7 ਜ਼ਿਲਿ੍ਹਆਂ ਦੇ ਕਿਸਾਨਾਂ ਨੂੰ ਪੀ.ਏ.ਯੂ. ਨੇ ਕਣਕ ਦਾ 725 ਕੁਇੰਟਲ ਤੇ ਗੋਭੀ ਸਰ੍ਹੋਂ•ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।