ਕਪੂਰਥਲਾ, 7 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਗਰੋਵਰ ਇਨਕਲੇਵ ਕਰਤਾਰਪੁਰ ਰੋਡ ਕਪੂਰਥਲਾ ਵਿਖੇ ਕਰਵਾਏ ਗਏ ਸਮਾਗਮ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ਼ੋ੍ਰਮਣੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਉੱਘੇ ਕਥਾਵਾਚਕ ਭਾਈ ਮੰਗਲ ਸਿੰਘ ਮੱਲੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਜੀਵਨ ਫ਼ਲਸਫ਼ੇ ਤੇ ਉਪਦੇਸ਼ਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਇੰਜ. ਗੁਰਨਾਮ ਸਿੰਘ ਬਾਜਵਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਵਲੋਂ ਦਿੱਤੇ ਗਏ ਸੰਦੇਸ਼ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਖਬੀਰ ਸਿੰਘ ਮੁਲਤਾਨੀ, ਇੰਜ. ਗੁਰਨਾਮ ਸਿੰਘ ਬਾਜਵਾ, ਜਗਜੀਤ ਸਿੰਘ ਮੱਟੂ, ਐਡਵੋਕੇਟ ਪਰਮਜੀਤ ਸਿੰਘ, ਮਨਜਿੰਦਰਪਾਲ ਸਿੰਘ ਰਾਣਾ, ਜਤਿੰਦਰ ਸਿੰਘ ਕਾਹਲੋਂ, ਸੁਰਜੀਤ ਸਿੰਘ, ਜਥੇ. ਮੱਖਣ ਸਿੰਘ, ਰਜਿੰਦਰ ਸਿੰਘ ਵਾਲੀਆ, ਦੇਸ਼ ਰਾਜ ਚੀਦਾ ਤੇ ਲਾਲ ਚੰਦ ਚੀਦਾ ਨੇ ਕੀਰਤਨੀ ਜਥਿਆਂ ਤੇ ਕਥਾਵਾਚਕ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਕੁਲਵੰਤ ਸਿੰਘ ਘੁੰਮਣ, ਜੋਗਿੰਦਰ ਸਿੰਘ ਘੁੰਮਣ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ ਲਾਈਨਮੈਨ, ਬੀਬੀ ਬਲਵਿੰਦਰ ਕੌਰ ਬਾਜਵਾ, ਬੀਬੀ ਰਣਜੀਤ ਕੌਰ, ਬੀਬੀ ਬਲਜੀਤ ਕੌਰ, ਬੀਬੀ ਜਸਵਿੰਦਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਸੁਖਵਿੰਦਰ ਕੌਰ, ਬੀਬੀ ਬਲਬੀਰ ਕੌਰ ਤੇ ਬੀਬੀ ਕੁਲਜੀਤ ਕੌਰ ਤੇ ਹੋਰ ਸੰਗਤਾਂ ਨੇ ਲੰਗਰ ਛਕਾਉਣ ਦੀ ਸੇਵਾ ਨਿਭਾਈ | ਸਮਾਗਮ ਵਿਚ ਗਰੋਵਰ ਇਨਕਲੇਵ ਨਾਲ ਸਬੰਧਿਤ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |