ਭੁਲੱਥ, 7 ਨਵੰਬਰ (ਮੇਹਰ ਚੰਦ ਸਿੱਧੂ)-ਪਿੰਡ ਭਟਨੂਰਾ ਕਲਾਂ ਦੀਆਂ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ | ਇਹ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਪਿੰਡ ਭਟਨੂਰਾ ਕਲਾਂ ਤੋਂ ਸ਼ੁਰੂ ਹੋ ਕੇ ਭਟਨੂਰਾ ਖੁਰਦ, ਜੈਦ ਬੱਸੀ, ਲੰਮੇ, ਨਡਾਲੀ ਤੇ ਹੋਰ ਨਾਲ ਲੱਗਦੇ ਪਿੰਡਾਂ ਵਿਚ ਦੀ ਹੁੰਦਾ ਹੋਇਆ ਦੁਬਾਰਾ ਪਿੰਡ ਭਟਨੂਰਾ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਪੁੱਜਾ ਨਗਰ ਕੀਰਤਨ ਦੌਰਾਨ ਵੱਖ-ਵੱਖ ਪਿੰਡਾਂ ਵਿਚ ਭਰਵਾਂ ਸਵਾਗਤ ਵੀ ਕੀਤਾ ਗਿਆ | ਨਗਰ ਕੀਰਤਨ ਦੌਰਾਨ ਕੀਰਤਨੀ ਜਥਿਆਂ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਗੁਰਚਰਨ ਸਿੰਘ ਚੀਮਾ, ਜਸਵਿੰਦਰ ਸਿੰਘ ਚੀਮਾ, ਹਰਭਜਨ ਸਿੰਘ ਚੀਮਾ, ਹਰਦੀਪ ਸਿੰਘ ਚੀਮਾ, ਸੁਖਵਿੰਦਰ ਸਿੰਘ ਨੰਬਰਦਾਰ, ਕੁਲਦੀਪ ਸਿੰਘ ਚੀਮਾ, ਦਲਜੀਤ ਸਿੰਘ ਕੋਹਾੜ, ਸ਼ਮਸ਼ੇਰ ਸਿੰਘ, ਲਾਡੀ, ਲਾਲੀ ਚੀਮਾ ਭੋਗਪੁਰ, ਲਖਵਿੰਦਰ ਸਿੰਘ ਫ਼ੌਜੀ, ਅਮਰਜੀਤ ਸਿੰਘ ਚੀਮਾ, ਗੁਰਮੀਤ ਸਿੰਘ ਚੀਮਾ, ਵੈਦ ਮਨਜੀਤ ਸਿੰਘ ਚੀਮਾ, ਦਲੇਰ ਸਿੰਘ ਚੀਮਾ, ਜਸਵਿੰਦਰ ਸਿੰਘ ਕਾਹਲੋਂ, ਗੁਰਦੇਵ ਸਿੰਘ ਕਾਹਲੋਂ, ਸਿਮਰਨ ਸਿੰਘ ਚੀਮਾ, ਦਵਿੰਦਰ ਸਿੰਘ, ਜੋਗਿੰਦਰ ਸਿੰਘ, ਗੁਰਮੀਤ ਸਿੰਘ, ਭਜਨ ਸਿੰਘ ਤਲਵਾੜਾ, ਸੰਤੋਖ ਸਿੰਘ, ਸਾਬਕਾ ਸਰਪੰਚ ਬੀਬੀ ਕੁਲਦੀਪ ਕੌਰ, ਬੀਬੀ ਮਨਜੀਤ ਕੌਰ ਤੇ ਹੋਰ ਹਾਜ਼ਰ ਸਨ |