29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ 'ਚ 350ਵੀਂ ਸ਼ਹਾਦਤ ਵਰੇ੍ਹਗੰਢ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਅਜੀਤ ਡੈਸਕ 08-11-2025
ਸੁਲਤਾਨਪੁਰ ਲੋਧੀ, 7 ਨਵੰਬਰ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੀ ਮੈਨੇਜਿੰਗ ਕਮੇਟੀ ਦੀ ਰਹਿਨੁਮਾਈ ਅਤੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਦੀ ਅਗਵਾਈ ਵਿਚ ਕਾਲਜ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ 'ਤੇ ਗੁਰੂ ਸਾਹਿਬ ਜੀ ਦੀਆਂ ਬ੍ਰਹਮ ਸਿੱਖਿਆਵਾਂ ਅਤੇ ਸਰਬੋਤਮ ਕੁਰਬਾਨੀ ਬਾਰੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਇੱਕ ਉੱਤਮ ਪਹਿਲ ਕਦਮੀ ਤਹਿਤ ਕਾਲਜ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਕੀਤਾ ਗਿਆ | ਜਿਸ ਦਾ ਵਿਸ਼ਾ ਗੁਰੂ ਤੇਗ ਬਹਾਦਰ ਜੀ ਦਾ ਜੀਵਨ, ਰਚਨਾ ਅਤੇ ਮਾਨਵਤਾ ਲਈ ਯੋਗਦਾਨ ਸੀ | ਇਸ ਸੰਬੰਧੀ ਆਪਣੇ ਵਿਚਾਰ ਪੇਸ਼ ਕਰਨ ਲਈ ਪਿ੍ੰ: ਮਨਜੀਤ ਕੌਰ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅੰਮਿ੍ਤਸਰ ਸਾਹਿਬ, ਪਿ੍ੰਸੀਪਲ ਡਾ. ਆਸਾ ਸਿੰਘ ਘੁੰਮਣ ਉੱਘੇ ਲੇਖਕ ਤੇ ਚਿੰਤਕ, ਭਾਈ ਜਗਦੇਵ ਸਿੰਘ ਗੋਇੰਦਵਾਲ ਸਾਹਿਬ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਵਿਸ਼ੇਸ਼ ਤੌਰ ਤੇ ਪਹੁੰਚੇ | ਸੈਮੀਨਾਰ ਦੌਰਾਨ ਕਾਲਜ ਦੇ ਪ੍ਰਧਾਨ ਇੰਜ. ਸਵਰਨ ਸਿੰਘ ਨੇ ਸਭ ਤੋਂ ਪਹਿਲਾਂ ਪਹੁੰਚੇ ਹੋਏ ਬੁਲਾਰਿਆਂ ਨੂੰ ਜੀ ਆਇਆਂ ਕਿਹਾ | ਇਸ ਮੌਕੇ ਵਿਸ਼ੇਸ਼ ਵਕਤਾ ਪਿ੍ੰਸੀਪਲ ਮਨਜੀਤ ਕੌਰ ਨੇ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸੰਬੰਧੀ ਇਤਿਹਾਸਿਕ ਵੇਰਵਿਆਂ ਨੂੰ ਬੜੇ ਵਿਸਥਾਰ ਵਿਚ ਸਾਂਝਾ ਕੀਤਾ | ਉਪਰੰਤ ਪਿ੍ੰਸੀਪਲ ਡਾ. ਆਸਾ ਸਿੰਘ ਘੁੰਮਣ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਅਤੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ | ਇੰਝ ਹੀ ਭਾਈ ਜਗਦੇਵ ਸਿੰਘ ਨੇ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਬਾਰੇ ਬਹੁਤ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਇਸ ਸੈਮੀਨਾਰ ਦੌਰਾਨ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਨੇ ਪਹੁੰਚੇ ਹੋਏ ਵਕਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਬਾਣੀ ਦੀ ਸੇਧ ਲੈ ਕੇ ਜੀਵਨ ਵਿਚ ਆਤਮਿਕ ਤੌਰ ਤੇ ਬਲਵਾਨ ਬਣਨ ਅਤੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਚਾਨਣਾ ਪਾਇਆ | ਇਸ ਸੈਮੀਨਾਰ ਦੌਰਾਨ ਕਾਲਜ ਦੇ ਸਕੱਤਰ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕਾਲਜ ਦੇ ਡਾਇਰੈਕਟਰ ਇੰਜ. ਨਿਮਰਤਾ ਕੌਰ ਅਤੇ ਇੰਜ. ਹਰਨਿਆਮਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਦੌਰਾਨ ਮੰਚ ਦਾ ਸੰਚਾਲਨ ਪ੍ਰੋਫੈਸਰ ਅਰਸ਼ਪ੍ਰੀਤ ਕੌਰ ਦੁਆਰਾ ਕੀਤਾ ਗਿਆ | ਸਮਾਗਮ 'ਚ ਕਾਲਜ ਦੇ ਸੰਗੀਤ ਵਿਭਾਗ ਦੇ ਮੁਖੀ ਪ੍ਰੋਫੈਸਰ ਗੁਰਪ੍ਰੀਤ ਕੌਰ ਨੇ ਆਪਣੇ ਵਿਦਿਆਰਥੀਆਂ ਨਾਲ ਬਹੁਤ ਸੁੰਦਰ ਸ਼ਬਦ ਦਾ ਗਾਇਨ ਕੀਤਾ | ਇਸ ਮੌਕੇ ਕਾਲਜ ਦੇ ਲੜਕੀਆਂ ਵਿੰਗ ਦੇ ਕੋਆਰਡੀਨੇਟਰ ਪ੍ਰੋ. ਸੁਖਪਾਲ ਸਿੰਘ,ਡਾ.ਮਨੀ ਛਾਬੜਾ, ਪ੍ਰੋ. ਰਾਜਦੀਪ ਕੌਰ ਜੋਸਨ, ਪ੍ਰੋ.ਰਾਜਪ੍ਰੀਤ ਕੌਰ, ਪ੍ਰੋ. ਜੁਗਰਾਜ ਸਿੰਘ, ਪ੍ਰੋ.ਹਰਜਾਪ ਸਿੰਘ, ਪ੍ਰੋ. ਹਰਪ੍ਰੀਤ ਸਿੰਘ, ਪ੍ਰੋ.ਸਰਬਜੀਤ ਕੌਰ, ਪ੍ਰੋ ਜਸਵੀਰ ਕੌਰ, ਪ੍ਰੋ. ਹਰਦੀਸ਼ ਕੌਰ, ਪ੍ਰੋ. ਕੋਮਲਪ੍ਰੀਤ ਕੌਰ, ਪ੍ਰੋ.ਇਸ਼ਿਤਾ ਸ਼ਰਮਾ, ਪ੍ਰੋ. ਨਿਵਿਆ ਸ਼ਰਮਾ, ਪ੍ਰੋ.ਦਿਕਸ਼ਾ ਡੋਗਰਾ,ਪ੍ਰੋ. ਸੰਦੀਪ ਕੌਰ,ਪ੍ਰੋ. ਹਰਿੰਦਰ ਕੌਰ, ਪ੍ਰੋ.ਪ੍ਰਵੀਨ ਕੌਰ,ਪ੍ਰੋ. ਰਮਨਦੀਪ ਕੌਰ, ਪ੍ਰੋ. ਰਮਨਪ੍ਰੀਤ ਕੌਰ, ਪ੍ਰੋ.ਅਮਨਪ੍ਰੀਤ ਕੌਰ, ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਹਰਪ੍ਰੀਤ ਕੌਰ, ਰਾਜਕੁਮਾਰੀ, ਸ਼ਰਨਜੀਤ ਕੌਰ, ਮਮਤਾ, ਰਜਿੰਦਰ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ ਦੀਆਂ ਈਕੋ ਕਲੱਬ ਨਾਲ ਸੰਬੰਧਿਤ ਵਿਦਿਆਰਥਣਾਂ ਨੇ ਲਾਇਆ ਸਾਇੰਸ ਸਿਟੀ ਦਾ ਵਿੱਦਿਅਕ ਟੂਰ ਅਗਲੀ ਖ਼ਬਰ ਪਿੰਡ ਭਟਨੂਰਾ ਕਲਾਂ 'ਚ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।