29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਹਿੰਦੂ ਕੰਨਿਆ ਕਾਲਜ ਦੀਆਂ ਈਕੋ ਕਲੱਬ ਨਾਲ ਸੰਬੰਧਿਤ ਵਿਦਿਆਰਥਣਾਂ ਨੇ ਲਾਇਆ ਸਾਇੰਸ ਸਿਟੀ ਦਾ ਵਿੱਦਿਅਕ ਟੂਰ

ਅਜੀਤ ਡੈਸਕ 08-11-2025
ਕਪੂਰਥਲਾ, 7 ਨਵੰਬਰ (ਵਿ.ਪ੍ਰ.)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਈਕੋ ਕਲੱਬ ਨੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਤਕਨਾਲੋਜੀ ਤੇ ਭਾਰਤ ਸਰਕਾਰ ਦੀ ਸਟੇਟ ਨੋਡਲ ਏਜੰਸੀ ਐਮ.ਓ.ਐਫ.ਐਸ. ਐਂਡ ਸੀ.ਸੀ. ਦੀ ਅਗਵਾਈ ਹੇਠ ਵਾਤਾਵਰਣ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਵਿੱਦਿਅਕ ਦੌਰਾ ਕੀਤਾ | ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਸਾਇੰਸ ਸਿਟੀ ਦੀਆਂ ਵੱਖ-ਵੱਖ ਪਾਰਕਾਂ, ਆਰਟ ਗੈਲਰੀਆਂ, ਡਾਇਨਾਸੋਰ ਪਾਰਕ, ਥ੍ਰੀ-ਡੀ ਫ਼ਿਲਮ ਬਹੁਤ ਹੀ ਨੀਝ ਨਾਲ ਦੇਖੀ | ਸਾਇੰਸ ਸਿਟੀ ਦੀ ਉਪ ਸਿੱਖਿਆ ਅਧਿਕਾਰੀ ਕਮਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਤੂਫ਼ਾਨੀ ਪ੍ਰਣਾਲੀ ਦੀ ਨਿਕਾਸ ਪ੍ਰਣਾਲੀ ਤੇ ਸੀਵਰੇਜ ਟਰੀਟਮੈਂਟ ਪਲਾਂਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਡਾ. ਰੇਨੂੰ ਸੋਨੀ, ਡਾ. ਅਮਨਜੋਤੀ ਤੇ ਈਕੋ ਕਲੱਬ ਦੀ ਕਨਵੀਨਰ ਸੀਮਾ ਠਾਕੁਰ ਨੇ ਵਿਦਿਆਰਥੀਆਂ ਦੀ ਅਗਵਾਈ ਕੀਤੀ | ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ. ਕੁਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੁਰੱਖਿਆ ਬਾਰੇ ਜਾਗਰੂਕ ਕਰਨ ਲਈ ਈਕੋ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਪਿੰਡ ਮਲਕਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ 'ਚ 350ਵੀਂ ਸ਼ਹਾਦਤ ਵਰੇ੍ਹਗੰਢ ਨੂੰ ਸਮਰਪਿਤ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।