ਖਲਵਾੜਾ, 7 ਨਵੰਬਰ (ਮਨਦੀਪ ਸਿੰਘ ਸੰਧੂ)-ਗੁਰਦੁਆਰਾ ਸਿੰਘ ਸਭਾ ਪਿੰਡ ਮਲਕਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਜਿਸ ਦੀ ਆਰੰਭਤਾ ਹੈੱਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਮਲਕਪੁਰ ਨੇ ਅਰਦਾਸ ਨਾਲ ਕਰਵਾਈ | ਇਸ ਨਗਰ ਕੀਰਤਨ ਦਾ ਪਿੰਡ ਵਾਸੀਆਂ ਨੇ ਥਾਂ-ਥਾਂ 'ਤੇ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤ ਕੀਤਾ | ਨਗਰ ਕੀਰਤਨ ਦੇ ਸਵਾਗਤ ਵਿਚ ਸੁੰਦਰ ਗੇਟ ਬਣਾਏ ਗਏ ਸਨ ਤੇ ਸ਼ਰਧਾਲੂ ਸੰਗਤ ਲਈ ਵੱਖ-ਵੱਖ ਪਕਵਾਨਾਂ ਤੇ ਫਲ ਫਰੂਟ ਦੇ ਲੰਗਰ ਵਰਤਾਏ ਗਏ | ਕੀਰਤਨੀ ਜਥੇ ਵਲੋਂ ਵੱਖ ਵੱਖ-ਪੜਾਵਾਂ ਦੌਰਾਨ ਗੁਰੂ ਯਸ਼ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਕਮੇਟੀ ਪ੍ਰਧਾਨ ਸੁੱਚਾ ਸਿੰਘ, ਮੀਤ ਪ੍ਰਧਾਨ ਦਰਸ਼ਨ ਸਿੰਘ, ਸਕੱਤਰ ਸਤਵਿੰਦਰ ਸਿੰਘ ਮਲਕਪੁਰ, ਕੈਸ਼ੀਅਰ ਸੁਰਿੰਦਰ ਸਿੰਘ ਜੇ.ਈ., ਦਿਲਬਾਗ ਸਿੰਘ, ਗੁਰਬਖ਼ਸ਼ ਸਿੰਘ, ਗੁਰਚਰਨ ਸਿੰਘ, ਲਖਬੀਰ ਸਿੰਘ ਢੀਂਡਸਾ, ਹਰਿੰਦਰ ਸਿੰਘ, ਲਖਵਿੰਦਰ ਸਿੰਘ ਘੁੰਮਣ, ਬਲਜੀਤ ਸਿੰਘ, ਨਰਿੰਦਰ ਸਿੰਘ, ਭੁਪਿੰਦਰ ਸਿੰਘ ਭਿੰਦਾ, ਰਤਨ ਸਿੰਘ, ਦਲਜਿੰਦਰ ਸਿੰਘ, ਮਾਸਟਰ ਜੁਗਿੰਦਰ ਸਿੰਘ ਅਤੇ ਸ਼ੇਰਵੀਰ ਸਿੰਘ ਘੁੰਮਣ ਤੋਂ ਇਲਾਵਾ ਵੱਡੀ ਗਿਣਤੀ 'ਚ ਪਿੰਡ ਦੀਆਂ ਸੰਗਤਾਂ ਹਾਜ਼ਰ ਸਨ |