ਕਪੂਰਥਲਾ, 7 ਨਵੰਬਰ (ਵਿ.ਪ੍ਰ.)-ਪਿੰਡ ਮੰਗੂਪੁਰ ਦੇ ਗੁਰਦੁਆਰਾ ਗੁਰੂ ਨਾਨਕ ਨਿਵਾਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਪਿੰਡ ਮੰਗੂਪੁਰ, ਹੁਸੈਨਪੁਰ, ਦੂਲੋਵਾਲ ਤੇ ਨੂਰੋਵਾਲ ਦੀਆਂ ਸੰਗਤਾਂ ਤੇ ਪ੍ਰਵਾਸੀ ਭਰਾਵਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਚ ਪਹਿਲੀ ਲੜੀ ਵਿਚ 28 ਅਖੰਡ ਪਾਠ ਤੇ ਦੂਜੀ ਲੜੀ ਵਿਚ ਵੀ 28 ਅਖੰਡ ਪਾਠਾਂ ਦੇ ਭੋਗ ਪਾਏ ਗਏ | ਸਮਾਗਮ ਵਿਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਅਮਰੀਕ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਪੰਥ ਪ੍ਰਸਿੱਧ ਕਵੀਸ਼ਰੀ ਜਥਿਆਂ ਨੇ ਗੁਰੂ ਜਸ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | | ਪਿੰਡ ਦੇ ਸਰਪੰਚ ਰੇਸ਼ਮ ਸਿੰਘ ਤੇ ਐਡਵੋਕੇਟ ਮਲਕੀਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਨੌਜਵਾਨਾਂ ਨੇ ਆਪਣੀ ਕਿਰਤ 'ਚੋਂ ਮਾਇਆ ਇਕੱਤਰ ਕਰਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਅਮਰੀਕ ਸਿੰਘ ਨੂੰ ਇਕ ਨਵੀਂ ਸਕੂਟਰੀ ਦੀਆਂ ਚਾਬੀਆਂ ਭੇਟ ਕੀਤੀਆਂ | ਇਸ ਮੌਕੇ ਸਾਬਕਾ ਸਰਪੰਚ ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਹਰਭਜਨ ਸਿੰਘ ਨੰਬਰਦਾਰ, ਮੋਹਣ ਸਿੰਘ ਪ੍ਰਧਾਨ ਸਹਿਕਾਰੀ ਸੁਸਾਇਟੀ, ਲਾਭ ਸਿੰਘ, ਗੁਰਚਰਨ ਸਿੰਘ ਟਾਟਾ ਵਾਲੇ, ਬਚਿੱਤਰ ਸਿੰਘ, ਬਾਬਾ ਇੰਦਰ ਸਿੰਘ, ਸੁਰਿੰਦਰ ਸਿੰਘ, ਜੀਤ ਸਿੰਘ ਬੋਰਾਂਵਾਲਾ, ਅਮਰ ਸਿੰਘ, ਸੁਰਜੀਤ ਸਿੰਘ, ਮਹਿੰਦਰ ਸਿੰਘ, ਸ਼ਿੰਗਾਰਾ ਸਿੰਘ, ਅਨੋਖ ਸਿੰਘ ਭਰੋਆਣੀਆ, ਮੇਜਰ ਸਿੰਘ ਮੈਨੇਜਰ ਸਹਿਕਾਰੀ ਬੈਂਕ, ਡਾ. ਜਸਪਾਲ ਸਿੰਘ ਏ.ਡੀ.ਓ.? ਹਰਦੇਵ ਸਿੰਘ, ਬਾਬਾ ਬਹਾਦਰ ਸਿੰਘ, ਅਨਮੋਲ ਸਿੰਘ, ਗੁਰਮੇਜ ਸਿੰਘ, ਮਾਸਟਰ ਗੁਰਪ੍ਰੀਤ ਸਿੰਘ, ਕਰਮਜੀਤ ਸਿੰਘ ਰਾਜਾ, ਅਮਰੀਕ ਸਿੰਘ ਰੰਧਾਵਾ, ਹੁਕਮ ਸਿੰਘ ਨੂਰੋਵਾਲ, ਸਤਨਾਮ ਸਿੰਘ ਆਦਿ ਹਾਜ਼ਰ ਸਨ |