29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਦੇ ਪਲੇਸਮੈਂਟ ਸੈੱਲ ਨੇ ਵਿਦਿਆਰਥੀਆਂ ਲਈ ਲਾਇਆ ਕੈਂਪ

ਅਜੀਤ ਡੈਸਕ 08-11-2025
ਕਪੂਰਥਲਾ, 7 ਨਵੰਬਰ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦੇ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਨੂੰ ਨੌਕਰੀ ਦਾ ਅਵਸਰ ਪ੍ਰਦਾਨ ਕਰਨ ਲਈ ਕਾਲਜ ਦੇ ਪਲੇਸਮੈਂਟ ਸੈੱਲ ਵਲੋਂ ਕੈਂਪ ਲਾਇਆ ਗਿਆ | ਜਿਸ ਵਿਚ ਓ-ਸੇਵਨ ਸਲਿਊਸ਼ਨ ਜਲੰਧਰ ਵਲੋਂ ਕਾਲਜ ਦੇ ਬੀ.ਟੈੱਕ ਤੇ ਬੀ.ਸੀ.ਏ. ਦੇ 50 ਤੋਂ ਵੱਧ ਵਿਦਿਆਰਥੀਆਂ ਦੀ ਇੰਟਰਵਿਊ ਲਈ ਗਈ ਤੇ ਇੰਟਰਵਿਊ ਉਪਰੰਤ ਚੁਣੇ ਗਏ 22 ਵਿਦਿਆਰਥੀਆਂ ਨੂੰ ਅਗਲੀ ਪ੍ਰਕਿਰਿਆ ਲਈ ਮੁੜ ਕੰਪਨੀ ਦੇ ਦਫ਼ਤਰ ਵਿਚ ਬੁਲਾਇਆ ਗਿਆ ਹੈ | ਇੱਥੇ ਵਰਨਣਯੋਗ ਹੈ ਕਿ ਕੰਪਨੀ ਵਲੋਂ ਬੀ.ਟੈੱਕ ਦੇ ਕੁੱਝ ਵਿਦਿਆਰਥੀਆਂ ਦੀ ਸਿਲੈੱਕਸ਼ਨ ਇੰਟਰਨਸ਼ਿਪ ਲਈ ਕੀਤੀ ਗਈ | ਕੰਪਨੀ ਦੇ ਨੁਮਾਇੰਦਿਆਂ ਨੇ ਕਾਲਜ ਦੇ ਪਿ੍ੰਸੀਪਲ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਕੰਪਨੀ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਕਾਲਜ ਦੇ ਪਿ੍ੰਸੀਪਲ ਨੇ ਚੁਣੇ ਗਏ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ |
ਪਿਛਲੀ ਖ਼ਬਰ ਸਰਕਾਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਫੋਕ, ਡਾਂਸ ਤੇ ਪੇਂਟਿੰਗ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਵਿਤਾ ਅਰੋੜਾ ਵਲੋਂ ਹੜ੍ਹ ਪ੍ਰਭਾਵਿਤ ਬੱਚੀਆਂ ਲਈ 21 ਹਜ਼ਾਰ ਦੀ ਆਰਥਿਕ ਸਹਾਇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।