23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

350 ਸਾਲਾ ਸ਼ਹੀਦੀ ਦਿਹਾੜੇ ਸੰਬੰਧੀ ਦਿੱਲੀ ਤੋਂ ਅੰਮਿ੍ਤਸਰ ਜਾ ਰਹੀ ਸਾਈਕਲ ਯਾਤਰਾ ਦਾ ਫਗਵਾੜਾ 'ਚ ਨਿੱਘਾ ਸਵਾਗਤ <br/>

ਅਜੀਤ ਡੈਸਕ 19-11-2025

ਫਗਵਾੜਾ, 18 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ (ਸਹੀਦੀ ਅਸਥਾਨ) ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਦੇ ਸਾਬਕਾ ਪ੍ਰਧਾਨ ਜੀ. ਕੇ. ਵਲੋਂ ਸ਼ੁਰੂ ਹੋਈ ਸਾਈਕਲ ਯਾਤਰਾ ਦਾ ਫਗਵਾੜਾ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਗਿਆ | ਇਹ ਸਾਈਕਲ ਯਾਤਰਾ 15 ਨਵੰਬਰ ਤੋ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤੋਂ ਆਰੰਭ ਹੋਈ ਸੀ ਪਾਣੀਪਤ, ਅੰਬਾਲਾ, ਲੁਧਿਆਣਾ, ਫਗਵਾੜਾ, ਜਲੰਧਰ ਹੁੰਦੀ ਹੋਈ 19 ਨਵੰਬਰ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਦੇਰ ਰਾਤ ਪੁੱਜੇਗੀ | ਇਸ ਸਾਈਕਲ ਯਾਤਰਾ ਦਾ ਫਗਵਾੜਾ ਦੀ ਸੰਗਤ ਵਲੋਂ ਫੁੱਲਾ ਦੀ ਵਰਖਾ ਨਾਲ ਨਿੱਘਾ ਸਵਾਗਤ ਕੀਤਾ ਗਿਆ | ਇਹ ਯਾਤਰਾ ਲੁਧਿਆਣਾ ਤੋ ਹੁੰਦੀ ਹੋਈ ਚਾਚੋਕੀ ਮੇਨ ਰੋਡ ਰਾਹੀ ਫਗਵਾੜਾ ਗੋਲ ਚੌਕ ਪੁੱਜੀ ਉਪਰੰਤ ਬੰਗਾ ਰੋਡ ਹੁੰਦੀ ਹੋਈ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ | ਸੁਖਚੈਨਆਣਾ ਸਾਹਿਬ ਤੋ ਬਾਈਪਾਸ ਹੁੰਦੀ ਹੋਈ ਜਲੰਧਰ ਲਈ ਰਵਾਨਾ ਹੋ ਗਈ | ਇਸ ਸਬੰਧੀ ਦਿੱਲੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜੀ.ਕੇ ਸਿੰਘ ਨੇ ਦੱਸਿਆ ਕਿ ਇਸ ਸਾਈਕਲ ਯਾਤਰਾ ਦਾ ਅੱਜ ਚੌਥਾ ਦਿਨ ਹੈ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ | ਉਨ੍ਹਾਂ ਨੇ ਦੱਸਿਆ ਕਿ ਇਸ ਸਾਈਕਲ ਯਾਤਰਾ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋ ਮੁਕਤ ਬਣਾਉਣਾ ਹੈ ਤੇ ਸਿੱਖੀ ਨਾਲ ਜੋੜਨਾ ਹੈ | ਉਨ੍ਹਾਂ ਨੇ ਕਿਹਾ ਕਿ 500 ਕਿੱਲੋਮੀਟਰ ਉਹੀ ਸਾਈਕਲ ਚਲਾ ਸਕਦਾ ਹੈ ਜੋ ਤੰਦਰੁਸਤ ਹੈ | ਜੀ.ਕੇ. ਨੇ ਫਗਵਾੜਾ ਦੀ ਸਮੂਹ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਸਾਈਕਲ ਯਾਤਰਾ ਵਿਚ ਸ਼ਮੂਲੀਅਤ ਲਈ ਆਪਣਾ ਸਮਾਂ ਦਿੱਤਾ | ਇਸ ਮੌਕੇ ਰਣਜੀਤ ਸਿੰਘ ਖੁਰਾਣਾ ਸ਼ੋ੍ਰਮਣੀ ਅਕਾਲੀ ਦਲ ਸ਼ਹਿਰੀ ਹਲਕਾ ਇੰਚਾਰਜ, ਰਜਿੰਦਰ ਸਿੰਘ ਚੰਦੀ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਹਲਕਾ ਇੰਚਾਰਜ, ਮੈਨੇਜਰ ਨਰਿੰਦਰ ਸਿੰਘ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਨੇ ਸਾਈਕਲ ਯਾਤਰਾ ਦੇ ਸਵਾਗਤ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ | ਇਸ ਸਾਈਕਲ ਯਾਤਰਾ ਦਾ ਚਾਚੋਕੀ ਜੀ.ਟੀ. ਰੋਡ ਤੇ ਨਿਰੰਕਾਰੀ ਸਭਾ ਨੇ ਵੀ ਭਰਵਾ ਸਵਾਗਤ ਕੀਤਾ | ਇਸ ਮੌਕੇ ਰਣਜੀਤ ਸਿੰਘ ਖੁਰਾਣਾ, ਰਜਿੰਦਰ ਸਿੰਘ ਚੰਦੀ, ਮੈਨੇਜਰ ਨਰਿੰਦਰ ਸਿੰਘ, ਅਵਤਾਰ ਸਿੰਘ ਭੁੰਗਰਨੀ, ਗੁਰਦੀਪ ਸਿੰਘ ਖੇੜਾ, ਧਰਮਿੰਦਰ ਕੁਮਾਰ ਟੋਨੀ, ਸਤਵਿੰਦਰ ਸਿੰਘ ਘੁੰਮਣ, ਅਵਤਾਰ ਸਿੰਘ ਮੰਗੀ, ਹਰਵਿੰਦਰ ਸਿੰਘ ਲਵਲੀ ਵਾਲੀਆ, ਸਰਬਜੀਤ ਕੌਰ ਸਾਬਕਾ ਕੌਂਸਲਰ, ਕੁਲਵਿੰਦਰ ਸਿੰਘ ਕਿੰਦਾ ਕੌਂਸਲਰ, ਸੁਖਵਿੰਦਰ ਸਿੰਘ ਕੰਬੋਜ, ਬਿੰਦਰ ਸਿੰਘ ਰਾਵਲਪਿੰਡੀ, ਪਰਮਿੰਦਰ ਸਿੰਘ ਲਾਡੀ, ਭਾਈ ਜੈਦੀਪ ਸਿੰਘ, ਜਸਵਿੰਦਰ ਸਿੰਘ ਭਗਤਪੁਰਾ, ਜਸਵੀਰ ਸਿੰਘ ਟਿੱਬੀ, ਸੁਖਬੀਰ ਸਿੰਘ ਕਿੰਨੜਾ, ਬਹਾਦਰ ਸਿੰਘ ਸੰਗਤਪੁਰ, ਰਜਿੰਦਰ ਸਿੰਘ ਖਾਲਸਾ, ਗੁਰਮੁਖ ਸਿੰਘ ਚਾਨਾ, ਜਥੇ. ਸੁਰਿੰਦਰ ਸਿੰਘ ਦਰਵੇਸ਼ ਪਿੰਡ, ਅੰਮਿ੍ਤਪਾਲ ਸਿੰਘ ਖੁਰਮਪੁਰ, ਪਾਹਵਾ ਜੀ, ਸੁਖਦੀਪ ਸਿੰਘ ਵਾਲੀਆ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਐਸ.ਐਸ.ਪੀ. ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਚਲਾਇਆ ਕਾਸੋ ਆਪ੍ਰੇਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।