23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਇਲਾਜ ਦੌਰਾਨ ਮੌਤ

ਅਜੀਤ ਡੈਸਕ 19-11-2025
ਕਪੂਰਥਲਾ, 18 ਨਵੰਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਇਕ ਹਵਾਲਾਤੀ ਦੀ ਸਿਹਤ ਵਿਗੜਣ ਉਪਰੰਤ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ੈਲਜਾ ਨੇ ਦੱਸਿਆ ਕਿ ਪਰਮਜੀਤ ਪੁੱਤਰ ਚਰਨ ਰਾਮ ਜਿਸ ਦੀ ਸਿਹਤ ਖ਼ਰਾਬ ਹੋਣ 'ਤੇ ਉਸ ਨੂੰ ਅੱਜ ਸਵੇਰੇ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਉਕਤ ਹਵਾਲਾਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ | ਇਸ ਸੰਬੰਧੀ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਸਰਕਾਰੀ ਕਾਲਜ ਦੀ ਕ੍ਰਿਕਟ ਟੀਮ ਨੇ ਲੀਗ ਟੂਰਨਾਮੈਂਟ 'ਚ ਬਣਾਈ ਜਗ੍ਹਾ ਅਗਲੀ ਖ਼ਬਰ 350 ਸਾਲਾ ਸ਼ਹੀਦੀ ਦਿਹਾੜੇ ਸੰਬੰਧੀ ਦਿੱਲੀ ਤੋਂ ਅੰਮਿ੍ਤਸਰ ਜਾ ਰਹੀ ਸਾਈਕਲ ਯਾਤਰਾ ਦਾ ਫਗਵਾੜਾ 'ਚ ਨਿੱਘਾ ਸਵਾਗਤ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।