23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸਰਕਾਰੀ ਕਾਲਜ ਦੀ ਕ੍ਰਿਕਟ ਟੀਮ ਨੇ ਲੀਗ ਟੂਰਨਾਮੈਂਟ 'ਚ ਬਣਾਈ ਜਗ੍ਹਾ

ਅਜੀਤ ਡੈਸਕ 19-11-2025
ਕਪੂਰਥਲਾ, 17 ਨਵੰਬਰ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦੀ ਕ੍ਰਿਕਟ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਇੰਟਰ ਕਾਲਜ ਕ੍ਰਿਕਟ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਲੀਗ ਟੂਰਨਾਮੈਂਟ ਵਿਚ ਆਪਣਾ ਸਥਾਨ ਕਾਇਮ ਕਰ ਲਿਆ ਹੈ | ਸਰਕਾਰੀ ਕਾਲਜ ਦੀ ਪਿ੍ੰਸੀਪਲ ਸਕਿੰਦਰ ਕੌਰ ਬਰਾੜ ਅਤੇ ਵਾਈਸ ਪਿ੍ੰਸੀਪਲ ਡਾ. ਜਸਮੀਤ ਸਿੰਘ ਸੇਠੀ ਦੇ ਆਸ਼ੀਰਵਾਦ ਨਾਲ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਡਾ. ਸੰਦੀਪ, ਪ੍ਰੋ. ਰਣਜੀਤ ਅਤੇ ਪ੍ਰੋ. ਰੇਖਾ ਰਾਣੀ ਦੀ ਅਗਵਾਈ ਹੇਠ ਕ੍ਰਿਕਟ ਟੀਮ ਨੇ ਇੰਟਰ ਕਾਲਜ ਮੁਕਾਬਲਿਆਂ ਵਿਚ ਟੀਮ ਦੇ ਨੋਕ ਆਊਟ ਦੋਨੋਂ ਮੈਚ ਜਲੰਧਰ ਅਤੇ ਬਟਾਲਾ ਦੀ ਟੀਮ ਨੂੰ ਹਰਾ ਕੇ ਜਿੱਤੇ, ਜਿਸ ਉਪਰੰਤ ਉਨ੍ਹਾਂ ਦੀ ਟੀਮ ਇੰਟਰ ਕਾਲਜ ਲੀਗ ਟੂਰਨਾਮੈਂਟ ਵਿਚ ਸ਼ਾਮਿਲ ਹੋ ਗਈ ਹੈ | ਇਸ ਮੌਕੇ ਮੈਨ ਆਫ ਦਾ ਮੈਚ ਖਿਡਾਰੀ ਮਨੀ ਨੂੰ ਐਲਾਨਿਆ ਗਿਆ | ਟੀਮ ਦੀ ਇਸ ਪ੍ਰਾਪਤੀ 'ਤੇ ਕਾਲਜ ਪਿ੍ੰਸੀਪਲ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਵਿਭਾਗ ਦੇ ਪ੍ਰੋਫੈਸਰਾਂ ਦੇ ਉਦਮ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਨਿਰੰਤਰ ਅੱਗੇ ਵਧਦੇ ਰਹਿਣ ਲਈ ਪ੍ਰੇਰਿਤ ਕਰਦਿਆਂ ਖਿਡਾਰੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਸੰਬੰਧੀ ਗੁਰੂ ਨਾਨਕ ਕਾਲਜ ਆਫ ਐਜੂਕੇਸ਼ਨ ਵਿਖੇ ਲੈਕਚਰ ਕਰਵਾਇਆ ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਇਲਾਜ ਦੌਰਾਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।