ਕਪੂਰਥਲਾ, 18 ਨਵੰਬਰ (ਸਡਾਨਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰੂ ਨਾਨਕ ਕਾਲਜ ਆਫ ਐਜੂਕੇਸ਼ਨ ਫ਼ਾਰ ਵੁਮੈਨ ਵਿਖੇ ਡਾ. ਸਰਬਜੀਤ ਸਿੰਘ ਐਸੋਸੀਏਟ ਪ੍ਰੋਫੈਸਰ ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਵਲੋਂ ਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ | ਇਸ ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਹੋਈ | ਇਸ ਮੌਕੇ ਕਾਲਜ ਮੁਖੀ ਮਨਜੀਤ ਕੌਰ ਨੇ ਡਾ. ਸਰਬਜੀਤ ਸਿੰਘ ਨੂੰ ਜੀ ਆਇਆ ਕਿਹਾ | ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਗੁਰੂ ਸਾਹਿਬ ਦੇ ਜੀਵਨ ਉਪਦੇਸ਼ਾਂ ਨੂੰ ਯਾਦ ਰੱਖਣ ਤੇ ਉਨ੍ਹਾਂ ਤੋਂ ਸੇਧ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਡਾ. ਸਰਬਜੀਤ ਸਿੰਘ ਨੇ ਆਪਣੇ ਲੈਕਚਰ ਦੌਰਾਨ ਵਿਸਥਾਰ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਸ਼ਹੀਦੀ 'ਤੇ ਚਾਨਣਾ ਪਾਇਆ ਅਤੇ ਉਨ੍ਹਾਂ ਵਲੋਂ ਸਮਾਜ ਨੂੰ ਦਰਸਾਏ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਲਈ ਪ੍ਰੇਰਿਤ ਕੀਤਾ | ਕਾਲਜ ਦੀ ਸਮੈਸਟਰ ਤੀਜੇ ਦੀ ਵਿਦਿਆਰਥਣ ਸੁਖਬੀਰ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਸਬੰਧੀ ਇਕ ਪਾਵਰ ਪੁਆਇੰਟ ਪੈ੍ਰਜ਼ਨਟੇਸ਼ਨ ਵੀ ਪੇਸ਼ ਕੀਤੀ | ਅੰਤ ਵਿਚ ਡਾ. ਪੂਜਾ ਲੰੂਬਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਸਮਾਗਮ ਦੌਰਾਨ ਡਾ. ਸੁਰਿੰਦਰ ਅਰੋੜਾ, ਦੀਪ ਮਾਲਾ, ਸੁਖਜੀਤ ਸਿੰਘ, ਬਬਲੀ ਰਾਣੀ, ਮਨਦੀਪ ਕੌਰ, ਸੁਖਜੀਤ ਕੌਰ, ਗਗਨਦੀਪ ਕੌਰ ਤੇ ਰਾਜ ਕੁਮਾਰ ਸ਼ੁਕਲਾ ਹਾਜ਼ਰ ਸਨ |