23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਬੀ.ਐਸ.ਟੀ. ਸੀਨੀਅਰ ਸੈਕੰਡਰੀ ਸਕੂਲ ਬਿਹਾਰੀਪੁਰ ਵਿਖੇ ਬਾਲ ਦਿਵਸ ਸੰਬੰਧੀ ਸਮਾਗਮ ਕਰਵਾਇਆ

ਅਜੀਤ ਡੈਸਕ 19-11-2025
ਹੁਸੈਨਪੁਰ 18, ਨਵੰਬਰ (ਤਰਲੋਚਨ ਸਿੰਘ ਸੋਢੀ)-ਬੀ.ਐਸ.ਟੀ. ਸੀਨੀਅਰ ਸੈਕੰਡਰੀ ਸਕੂਲ ਬਿਹਾਰੀਪੁਰ ਵਿਖੇ ਬਾਲ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਪ੍ਰਧਾਨ ਕੁਲਵੀਰ ਸਿੰਘ ਮਾਨ, ਪ੍ਰਧਾਨ ਕੁਲਵੰਤ ਸਿੰਘ ਅਤੇ ਮੀਤ ਪ੍ਰਧਾਨ ਹਰਸ਼ਦੀਪ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਪਿ੍ੰਸੀਪਲ ਗੁਰਸੇਵਕ ਸਿੰਘ ਬਲ ਨੇ ਆਪਣੇ ਭਾਸ਼ਣ ਨਾਲ ਕੀਤੀ ਜਿਸ ਵਿਚ ਉਨ੍ਹਾਂ ਬੱਚਿਆਂ ਨੂੰ ਦੱਸਿਆ ਕਿ ਬੀ.ਐਸ.ਟੀ. ਸੀਨੀਅਰ ਸੈਕੰਡਰੀ ਸਕੂਲ ਬਿਹਾਰੀਪੁਰ ਦੀ ਮੈਨੇਜਮੈਂਟ ਦੀ ਇਹ ਸੋਚ ਹੈ ਕਿ ਬੱਚੇ ਹੀ ਦੇਸ਼ ਦਾ ਭਵਿੱਖ ਹਨ ਤੇ ਅੱਜ ਦੇ ਤਕਨੀਕੀ ਯੁੱਗ ਵਿਚ ਪੜ੍ਹਾਈ ਲਿਖਾਈ ਅਤੇ ਚੰਗੇ ਹੋਣ ਤੋਂ ਇਲਾਵਾ ਉਨ੍ਹਾਂ ਦਾ ਵਿਅਕਤੀਗਤ ਆਤਮ ਵਿਸ਼ਵਾਸ ਤੋਂ ਭਰਪੂਰ ਹੋਣਾ ਚਾਹੀਦਾ ਹੈ | ਇਸ ਸੋਚ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਦੁਆਰਾ ਪ੍ਰੋਗਰਾਮ ਕੀਤਾ ਗਿਆ ਜਿਸ ਵਿਚ ਬੱਚਿਆਂ ਨੇ ਕਵਿਤਾ ਅਤੇ ਭਾਸ਼ਣ ਮੁਕਾਬਲਿਆਂ ਦੇ ਨਾਲ-ਨਾਲ ਨਾਲ ਬੱਚਿਆਂ ਨੇ ਵੱਖ-ਵੱਖ ਵਿਸ਼ੇ 'ਤੇ ਮਾਡਲ ਤਿਆਰ ਕੀਤੇ ਗਏ | ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਸਮਾਗਮ ਵਿਚ ਸ਼ਿਰਕਤ ਕਰਕੇ ਜਿੱਥੇ ਸਮਾਗਮ ਦੀ ਸ਼ਾਨ ਵਧਾਈ ਉੱਥੇ ਬੱਚਿਆਂ ਵਲੋਂ ਪੇਸ਼ ਕੀਤੇ ਭਾਸ਼ਣ, ਸੁਣਾਈਆਂ ਕਵਿਤਾਵਾਂ ਤੇ ਬਣਾਏ ਮਾਡਲਾਂ ਦੀ ਖ਼ੂਬ ਪ੍ਰਸੰਸਾ ਕੀਤੀ |
ਪਿਛਲੀ ਖ਼ਬਰ ਤਰਨਪ੍ਰੀਤ ਸਿੰਘ ਪੀ.ਆਈ. ਪੰਜਾਬ ਸਟੇਟ ਬੈਂਚ ਪ੍ਰੈੱਸ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ 'ਚ ਅੱਵਲ ਅਗਲੀ ਖ਼ਬਰ ਐਨ.ਆਰ.ਆਈ. ਐਡਵੋਕੇਟ ਨਰਿੰਦਰ ਕੌਰ ਨੂੰ ਜਨਰਲ ਸਮਾਜ ਮੰਚ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।