23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦਾ ਨਸ਼ਾ ਲਗਾਉਣਾ ਜ਼ਰੂਰੀ-ਸੱਜਣ ਸਿੰਘ <br/>

ਅਜੀਤ ਡੈਸਕ 19-11-2025
ਸੁਲਤਾਨਪੁਰ ਲੋਧੀ, 18 ਨਵੰਬਰ (ਨਰੇਸ਼ ਹੈਪੀ)-ਹਲਕਾ ਸੁਲਤਾਨਪੁਰ ਲੋਧੀ ਤੋਂ 'ਆਪ' ਦੇ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਆਪਣੇ ਨੌਜਵਾਨਾਂ ਤੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦਾ ਨਸ਼ਾ ਲਗਾਉਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਾਹਰ ਕੱਢਣ ਨੂੰ ਆਪਣਾ ਮੁੱਖ ਟੀਚਾ ਰੱਖਿਆ ਗਿਆ ਹੈ | ਇਸ ਲਈ ਨੌਜਵਾਨਾਂ ਨੂੰ ਰੁੱਝਿਆ ਰੱਖਣ ਲਈ ਖੇਡਾਂ ਨੂੰ ਸਭ ਤੋਂ ਵਧੀਆ ਹੱਲ ਮੰਨਿਆ ਹੈ | ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਪਿੰਡ ਵਿਚ ਖੇਡ ਸਟੇਡੀਅਮ ਤਿਆਰ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਕੰਮ ਨੂੰ ਬਹੁਤ ਵੱਡਾ ਪੁੰਨ ਦਾ ਕੰਮ ਦੱਸਿਆ ਗਿਆ ਹੈ, ਕਿਉਂਕਿ ਜਦੋਂ ਬੱਚੇ ਖੇਡ ਦੇ ਮੈਦਾਨਾਂ ਵਿਚ ਜਾਣਗੇ, ਤਾਂ ਉਨ੍ਹਾਂ ਨੂੰ ਆਪਣੇ ਸਰੀਰ ਨਾਲ ਪਿਆਰ ਹੋ ਜਾਵੇਗਾ ਤੇ ਉਹ ਬੁਰੀਆਂ ਅਲਾਮਤਾਂ ਤੋਂ ਬਚ ਜਾਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ 'ਚ 3,838 ਖੇਡ ਸਟੇਡੀਅਮ ਦਾ ਕੰਮ ਸ਼ੁਰੂ ਹੋ ਚੁੱਕਾ ਹੈ | ਇਸ ਤੋਂ ਇਲਾਵਾ ਸਰਕਾਰ ਨੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਉਹ ਖਿਡਾਰੀ ਜਿਨ੍ਹਾਂ ਨੇ ਕਾਮਨਵੈਲਥ, ਵਿਸ਼ਵ ਪੱਧਰ ਜਾਂ ਏਸ਼ੀਆਈ ਪੱਧਰ ਦੇ ਮੁਕਾਬਲਿਆਂ ਵਿਚ ਸਫਲਤਾ ਹਾਸਲ ਕੀਤੀ ਹੈ, ਉਨ੍ਹਾਂ ਨੂੰ ਕੋਚਿੰਗ ਵਾਸਤੇ ਵੀ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਹਾਕੀ, ਕਿ੍ਕਟ, ਕਬੱਡੀ, ਬਾਸਕਟਬਾਲ ਅਤੇ ਐਥਲੈਟਿਕ ਵਿਚ ਪਹਿਲਾਂ ਹੀ 'ਨੰਬਰ ਵਨ' ਹੈ | ਸੱਜਣ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਇੱਕ ਪਿੰਡ ਵਿਚ ਖੇਡ ਸਟੇਡੀਅਮ ਤੋਂ ਇਲਾਵਾ 26 ਵੱਡੇ ਸਟੇਡੀਅਮ ਵੀ ਪਿੰਡਾਂ ਨੂੰ ਸਰਕਾਰ ਵਲੋਂ ਦਿੱਤੇ ਗਏ ਹਨ |

ਪਿਛਲੀ ਖ਼ਬਰ ਯੂ.ਕੇ. ਦੇ ਸਟੱਡੀ ਵੀਜ਼ਿਆਂ ਸੰਬੰਧੀ ਮੈਗਾ ਸੈਮੀਨਾਰ ਭਲਕੇ <br/> ਅਗਲੀ ਖ਼ਬਰ ਤਰਨਪ੍ਰੀਤ ਸਿੰਘ ਪੀ.ਆਈ. ਪੰਜਾਬ ਸਟੇਟ ਬੈਂਚ ਪ੍ਰੈੱਸ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ 'ਚ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।