ਕਪੂਰਥਲਾ, 18 ਨਵੰਬਰ (ਅਮਨਜੋਤ ਸਿੰਘ ਵਾਲੀਆ)-ਮੋਟਰਸਾਈਕਲ ਰੇਹੜੀ 'ਤੇ ਸਮਾਨ ਵੇਚਣ ਲਈ ਜਾ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਕੇ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ | ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਹਨੀ ਪੁੱਤਰ ਰਾਜੂ ਰਾਮ ਵਾਸੀ ਮੱਛਰ ਕਾਲੋਨੀ ਨੇ ਦੱਸਿਆ ਕਿ ਉਹ ਆਪਣੀ ਮੋਟਰਸਾਈਕਲ ਰੇਹੜੀ 'ਤੇ ਪਲਾਸਟਿਕ ਦਾ ਸਾਮਾਨ ਵੇਚਣ ਦਾ ਕੰਮ ਕਰਦਾ ਹੈ ਅਤੇ ਅੱਜ ਉਹ ਸਾਮਾਨ ਵੇਚਣ ਲਈ ਤਲਵੰਡੀ ਵੱਲ ਨੂੰ ਜਾ ਰਿਹਾ ਸੀ, ਜਦੋਂ ਉਹ ਪੁਲੀ 'ਤੇ ਪਹੁੰਚਿਆ ਤਾਂ ਪਿੱਛੋਂ ਆਏ ਇਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਪੁਲੀ ਤੋਂ ਹੇਠਾਂ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ 108 ਐਂਬੂਲੈੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਵੰਦਨਾ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |