23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਆਈ.ਟੀ. ਮਿਸ਼ਨ ਸੁਨਹਿਰਾ ਕੱਲ੍ਹ ਤੇ ਬੰਧਨ ਕੋਨਨਗਰ ਸੰਸਥਾ ਨੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਤੇ ਹੋਰ ਸਾਮਾਨ ਤਕਸੀਮ ਕੀਤਾ

ਅਜੀਤ ਡੈਸਕ 19-11-2025
ਕਪੂਰਥਲਾ, 18 ਨਵੰਬਰ (ਵਿ.ਪ੍ਰ.)-ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦੇ ਮਨੋਰਥ ਨਾਲ ਆਈ.ਟੀ.ਸੀ. ਮਿਸ਼ਨ ਸੁਨਹਿਰਾ ਕੱਲ ਵਲੋਂ ਬੰਧਨ ਕੋਨਨਗਰ ਸੰਸਥਾ ਦੇ ਸਹਿਯੋਗ ਨਾਲ ਨਗਰ ਨਿਗਮ ਦੇ ਦਫ਼ਤਰ ਵਿਚ ਇਕ ਸਮਾਗਮ ਕਰਵਾਇਆ ਗਿਆ | ਆਈ.ਟੀ.ਸੀ. ਮਿਸ਼ਨ ਦੇ ਪ੍ਰੋਗਰਾਮ ਕੋਆਰਡੀਨੇਟਰ ਰਾਮ ਸਨਦੋਨੀਆ, ਐਚ.ਆਰ. ਅਭੀਸ਼ੇਕ ਸੈਣੀ, ਐਕਸ.ਸੀ.ਐਨ. ਐਗਜ਼ੀਕਿਊਟਿਵ ਇੰਜੀਨੀਅਰ ਸੁਖਵਿੰਦਰ ਸਿੰਘ, ਸੈਨੇਟਰੀ ਚੀਫ਼ ਹਿਤੇਸ਼ ਕੁਮਾਰ ਅਗਰਵਾਲ, ਅਕਾਉਂਟੈਂਟ ਰਾਜਨ ਸ਼ਰਮਾ ਤੇ ਐਸ.ਓ. ਤਰਲੋਚਨ ਸਿੰਘ ਨੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ, ਕਰਿਆਨੇ ਦਾ ਸਮਾਨ ਤੇ ਰੈਡੀਮੇਡ ਕੱਪੜੇ ਤਕਸੀਮ ਕੀਤੇ | ਇਸ ਮੌਕੇ ਬੋਲਦਿਆਂ ਪ੍ਰੋਗਰਾਮ ਦੇ ਕੋਆਰਡੀਨੇਟਰ ਰਾਮ ਸਨਦੋਨੀਆ ਨੇ ਕਿਹਾ ਕਿ ਆਈ.ਟੀ.ਸੀ. ਮਿਸ਼ਨ ਵਲੋਂ ਲੋੜਵੰਦ ਔਰਤਾਂ ਵਲੋਂ ਸ਼ੁਰੂ ਕੀਤੇ ਗਏ ਕੰਮ ਦੀ ਉਹ 2 ਸਾਲ ਦੇਖ ਰੇਖ ਕਰਨਗੇ ਤੇ ਲੋੜ ਅਨੁਸਾਰ ਉਨ੍ਹਾਂ ਨੂੰ ਹੋਰ ਸਮਾਨ ਮੁਹੱਈਆ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਆਈ.ਟੀ.ਸੀ. ਮਿਸ਼ਨ ਤੇ ਬੰਧਨ ਥੋਨਨਗਰ ਸੰਸਥਾ ਵਲੋਂ ਹੁਣ ਤੱਕ 600 ਦੇ ਕਰੀਬ ਲੋੜਵੰਦ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾ ਚੁੱਕੀ ਹੈ | ਇਨ੍ਹਾਂ ਵਿਚ ਵਿਧਵਾ, ਅਪਾਹਜ ਤੇ ਕਈ ਅਜਿਹੀਆਂ ਔਰਤਾਂ ਵੀ ਹਨ, ਜਿਨ੍ਹਾਂ ਦੇ ਘਰ ਵਿਚ ਕਮਾਉਣ ਵਾਲਾ ਕੋਈ ਮੈਂਬਰ ਨਹੀਂ | ਲੋੜੀਂਦਾ ਸਮਾਨ ਪ੍ਰਾਪਤ ਕਰਨ ਉਪਰੰਤ ਔਰਤਾਂ ਨੇ ਦੋਵਾਂ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਬੰਧਨ ਕੋਨਨਗਰ ਤੋਂ ਇਲਾਵਾ ਆਈ.ਟੀ. ਮਿਸ਼ਨ ਦੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਸਵ: ਮਾਤਾ ਚਰਨ ਕੌਰ ਕਮਰਾਏ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਦਰਵੇਸ਼ ਪਿੰਡ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।