23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸਵ: ਮਾਤਾ ਚਰਨ ਕੌਰ ਕਮਰਾਏ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਅਜੀਤ ਡੈਸਕ 19-11-2025
ਭੁਲੱਥ, 18 ਨਵੰਬਰ (ਮੇਹਰ ਚੰਦ ਸਿੱਧੂ)-ਬੀਤੇ ਦਿਨ ਭੁਲੱਥ ਦੇ ਮੁਹੱਲਾ ਕਮਰਾਏ ਦੇ ਵਾਸੀ ਉੱਘੇ ਸਮਾਜ ਸੇਵਕ ਪ੍ਰਧਾਨ ਹਕੂਮਤ ਸਿੰਘ ਦੀ ਪਤਨੀ ਚਰਨ ਕੌਰ ਦਾ ਦਿਹਾਂਤ ਹੋ ਗਿਆ ਸੀ, ਅੱਜ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਅਖੰਡ ਪਾਠ ਦੇ ਭੋਗ ਬਾਬਾ ਪ੍ਰੇਮ ਸਿੰਘ ਅਕਾਲੀ ਗੁਰਦੁਆਰਾ ਸਾਹਿਬ ਕਮਰਾਏ ਵਿਖੇ ਪਾਏ ਗਏ | ਭੋਗ ਉਪਰੰਤ ਵਿਧਾਇਕ ਸੁਖਪਾਲ ਸਿੰਘ ਖਹਿਰਾ, ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ, ਪੀ.ਏ. ਤਜਿੰਦਰ ਸਿੰਘ, ਅਕਾਲੀ ਆਗੂ ਸੁਖਵੰਤ ਸਿੰਘ ਤੱਖਰ, ਕਾਮਰੇਡ ਮੇਹਰ ਚੰਦ ਸਿੱਧੂ, ਸਾਬਕਾ ਪ੍ਰਧਾਨ ਨਗਰ ਪੰਚਾਇਤ ਭੁਲੱਥ ਜੋਗਿੰਦਰ ਪਾਲ ਮਰਵਾਹਾ, ਐਸ.ਡੀ.ਓ. ਕੁਲਤਾਰ ਸਿੰਘ ਭੁਲੱਥ, ਅਜੀਤ ਸਿੰਘ ਘੁੰਮਣ, ਹਰਜਿੰਦਰ ਸਿੰਘ ਧਾਮੀ, ਕਿਸਾਨ ਯੂਨੀਅਨ ਖੋਸਾ ਦੇ ਆਗੂ ਸੁਰਿੰਦਰ ਸਿੰਘ ਸ਼ੇਰ ਗਿੱਲ ਸਰਪੰਚ ਖੱਸਣ ਤੇ ਹੋਰਾਂ ਵਲੋਂ ਮਾਤਾ ਚਰਨ ਕੌਰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਮੰਚ ਸੰਚਾਲਕ ਦੀ ਭੂਮਿਕਾ ਸੰਤੋਖ ਸਿੰਘ ਕਮਰਾਏ ਵਲੋਂ ਨਿਭਾਈ ਗਈ | ਇਸ ਮੌਕੇ ਨੰਬਰਦਾਰ ਸੁਖਜਿੰਦਰ ਸਿੰਘ ਮੁਲਤਾਨੀ, ਬਲਵਿੰਦਰ ਸਿੰਘ ਯੂ.ਐਸ.ਏ., ਪ੍ਰਧਾਨ ਸੁਰਜੀਤ ਸਿੰਘ ਬਾਗਵਾਨਪੁਰ, ਹਰਚਰਨ ਸਿੰਘ ਕਮਰਾਏ, ਸਾਬਕਾ ਕੌਂਸਲਰ ਮਹਿੰਦਰ ਸਿੰਘ, ਜੇ.ਈ. ਜਗਮੋਹਣ ਸਿੰਘ ਬਾਗੜੀਆਂ, ਸਾਬਕਾ ਕੌਂਸਲਰ ਸੰਤੋਖ ਸਿੰਘ, ਪਰਮਜੀਤ ਸਿੰਘ, ਅਵਤਾਰ ਸਿੰਘ ਮੁਲਤਾਨੀ, ਰੂਪ ਸਿੰਘ, ਅਮਰੀਕ ਸਿੰਘ, ਸਰਪੰਚ ਜਸਵਿੰਦਰ ਸਿੰਘ ਚਾਣਚੱਕ, ਦਵਿੰਦਰ ਸਿੰਘ ਗੁਰਦੀਪ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਹਰਕੀਤ ਸਿੰਘ ਚਾਹਲ ਮਾਧੋ ਝੰਡਾ ਨੂੰ ਸਦਮਾ, ਮਾਤਾ ਦਾ ਦਿਹਾਂਤ <br/> ਅਗਲੀ ਖ਼ਬਰ ਆਈ.ਟੀ. ਮਿਸ਼ਨ ਸੁਨਹਿਰਾ ਕੱਲ੍ਹ ਤੇ ਬੰਧਨ ਕੋਨਨਗਰ ਸੰਸਥਾ ਨੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਤੇ ਹੋਰ ਸਾਮਾਨ ਤਕਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।