23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਹਰਕੀਤ ਸਿੰਘ ਚਾਹਲ ਮਾਧੋ ਝੰਡਾ ਨੂੰ ਸਦਮਾ, ਮਾਤਾ ਦਾ ਦਿਹਾਂਤ <br/>

ਅਜੀਤ ਡੈਸਕ 19-11-2025
ਹੁਸੈਨਪੁਰ, 18 ਨਵੰਬਰ (ਤਰਲੋਚਨ ਸਿੰਘ ਸੋਢੀ)-ਉੱਘੇ ਸਮਾਜ ਸੇਵਕ ਅਤੇ ਐਨ. ਆਰ. ਆਈ. ਹਰਕੀਤ ਸਿੰਘ ਚਾਹਲ ਅਤੇ ਐਨ. ਆਰ. ਆਈ. ਸੁਖਵੰਤ ਸਿੰਘ ਚਾਹਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਨਿਰਮਲ ਕੌਰ ਪਤਨੀ ਭੁਪਿੰਦਰ ਸਿੰਘ ਚਾਹਲ ਵਾਸੀ ਪਿੰਡ ਮਾਧੋ ਝੰਡਾ ਕਪੂਰਥਲਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ਹਲਕਾ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ, ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਇੰਦਰਪ੍ਰਤਾਪ ਸਿੰਘ ਰਾਣਾ, ਐਸ.ਜੀ.ਪੀ.ਸੀ. ਮੈਂਬਰ ਜਰਨੈਲ ਸਿੰਘ ਡੋਗਰਾਂਵਾਲ, ਉਘੇ ਸਮਾਜ ਸੇਵਕ ਅਤੇ ਪ੍ਰਾਪਰਟੀ ਲਿੰਕਰ ਨਿਰਮਲ ਸਿੰਘ ਦਦਰਾਲ ਜਲਾਲ ਭੁਲਾਣਾ, ਬਲਵੀਰ ਸਿੰਘ ਬਿਹਾਰੀਪੁਰ, ਕੁਲਵਿੰਦਰ ਸਿੰਘ ਬਾਸੀ ਮਾਧੋ ਝੰਡਾ, ਅਮਰਜੀਤ ਸਿੰਘ ਸੈਦੋਵਾਲ, ਸੁਖਚੈਨ ਸਿੰਘ ਮਾਨ, ਸਾਬੀ ਚੀਨੀਆਂ, ਦਲਜੀਤ ਸਿੰਘ ਮੱਕੜ, ਗੋਲਡੀ ਧਾਲੀਵਾਲ, ਸੁਖਵਿੰਦਰ ਸਿੰਘ ਗੋਬਿੰਦਪੁਰੀ, ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ, ਖੇਡ ਪ੍ਰਮੋਟਰਾਂ ਅਤੇ ਸਕੇ ਸੰਬੰਧੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਸ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ | ਮਾਤਾ ਨਿਰਮਲ ਕੌਰ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 21 ਨਵੰਬਰ ਦਿਨ ਸ਼ੁੱਕਰਵਾਰ ਨੂੰ ਪਿੰਡ ਮਾਧੋ ਝੰਡਾ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 12 ਵਜੇ ਤੋਂ 1.00 ਵਜੇ ਤੱਕ ਹੋਵੇਗੀ |

ਪਿਛਲੀ ਖ਼ਬਰ ਪਿੰਡ ਰਾਮਗੜ੍ਹ 'ਚ ਸ਼੍ਰੋਮਣੀ ਸ਼ਹੀਦ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸਵ: ਮਾਤਾ ਚਰਨ ਕੌਰ ਕਮਰਾਏ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।