23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪਿੰਡ ਰਾਮਗੜ੍ਹ 'ਚ ਸ਼੍ਰੋਮਣੀ ਸ਼ਹੀਦ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 19-11-2025
ਭੁਲੱਥ, 18 ਨਵੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜ੍ਹੀ ਦੂਰੀ ਤੇ ਪੈਂਦੇ ਪਿੰਡ ਰਾਮਗੜ੍ਹ ਵਿਚ ਸ਼੍ਰੋਮਣੀ ਸ਼ਹੀਦ ਬਾਬਾ ਦੀਪ ਸਿੰਘ ਨਾਮ ਲੇਵਾ ਸੰਗਤਾਂ ਵੱਲੋਂ ਸ਼ਹੀਦੀ ਦਿਹਾੜਾ ਮਨਾਇਆ ਗਿਆ, ਇਸ ਮੌਕੇ ਅਰਦਾਸ ਉਪਰੰਤ ਸਮੂਹ ਸੰਗਤਾਂ ਵਲੋਂ ਲੰਗਰ ਵੀ ਲਗਾਏ ਗਏ, ਸ਼੍ਰੋਮਣੀ ਸ਼ਹੀਦ ਬਾਬਾ ਦੀਪ ਸਿੰਘ ਨੂੰ ਸ਼ਰਧਾ ਦੇ ਫ਼ੱੁਲ ਭੇਟ ਕਰਦਿਆਂ ਡਾਕਟਰ ਲਖਬੀਰ ਸਿੰਘ ਘਾਰੂ ਰਾਮਗੜ੍ਹ ਨੇ ਕਿਹਾ, ਕਿ ਬਾਬਾ ਦੀਪ ਸਿੰਘ ਦੀ ਸਿੱਖ ਇਤਿਹਾਸ ਅੰਦਰ ਲਾਸਾਨੀ ਸ਼ਹਾਦਤ ਹੈ, ਜਿਸ ਨੂੰ ਕਦੀ ਵੀ ਭੁਲਾਇਆ ਨਹੀਂ ਜਾ ਸਕਦਾ, ਉਨ੍ਹਾਂ ਨੇ ਮਜ਼੍ਹਬੀ ਸਿੱਖ ਸਮਾਜ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਬੱਚਿਆਂ ਤੇ ਆਪਣੇ ਪਰਿਵਾਰਾਂ ਸਮੇਤ ਸਮੁੱਚੇ ਸਮਾਜ ਨੂੰ ਬਾਬਾ ਦੀਪ ਸਿੰਘ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ ਹੈ | ਇਸ ਮੌਕੇ ਰਫ਼ੀਕ ਸਿੰਘ ਦੁਬਈ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ, ਹੋਰਨਾਂ ਤੋਂ ਇਲਾਵਾ ਪ੍ਰਧਾਨ ਮਦਨ ਲਾਲ, ਕਸ਼ਮੀਰ ਸਿੰਘ, ਮਲੂਕ ਸਿੰਘ, ਹਰਵਿੰਦਰ ਸਿੰਘ, ਗੁਰਮੀਤ ਸਿੰਘ, ਨਿੰਦਰਜੀਤ ਸਿੰਘ, ਬੀਬੀ ਕਮਲਜੀਤ ਕੌਰ ਰਾਮਗੜ੍ਹ, ਬਿੰਦਰ ਕੌਰ, ਜਸਵਿੰਦਰ ਕੌਰ ਰਾਮਗੜ੍ਹ, ਆਸ਼ਾ ਰਾਣੀ, ਕਿ੍ਸ਼ਨਾ, ਜਗਰੂਪ ਕੌਰ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਬੀਬੀ ਮਨਪ੍ਰੀਤ ਕੌਰ ਰਾਮਗੜ੍ਹ, ਬੀਬੀ ਗੁਰਪ੍ਰੀਤ ਕੌਰ ਰਾਮਗੜ੍ਹ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਕਾਬੂ ਅਗਲੀ ਖ਼ਬਰ ਹਰਕੀਤ ਸਿੰਘ ਚਾਹਲ ਮਾਧੋ ਝੰਡਾ ਨੂੰ ਸਦਮਾ, ਮਾਤਾ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।