23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਹੈਰੋਇਨ ਸਮੇਤ ਦੋ ਕਾਬੂ

ਅਜੀਤ ਡੈਸਕ 19-11-2025
ਕਪੂਰਥਲਾ, 18 ਨਵੰਬਰ (ਸਡਾਨਾ)-ਥਾਣਾ ਸਿਟੀ ਤੇ ਸਦਰ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮਲੇ ਤਹਿਤ ਥਾਣਾ ਸਿਟੀ ਦੇ ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਪੁਰਾਣੀ ਜੇਲ੍ਹ ਰੋਡ ਨੇੜੇ ਕਥਿਤ ਦੋਸ਼ੀ ਮਹਿੰਗਾ ਸਿੰਘ ਵਾਸੀ ਬੂਟਾਂ ਨੂੰ ਕਾਬੂ ਕਰਕੇ ਉਸ ਦੇ ਕਬਜੇ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਤੇ ਉਸ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਦੂਸਰੇ ਮਾਮਲੇ ਤਹਿਤ ਥਾਣਾ ਸਦਰ ਦੇ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਲੱਖਣ ਕਲਾਂ ਨੇੜੇ ਕਥਿਤ ਦੋਸ਼ੀ ਬਲਵਿੰਦਰ ਸਿੰਘ ਉਰਫ਼ ਸੋਨੂੰ ਵਾਸੀ ਲੱਖਣ ਖੋਲੇ ਨੂੰ ਕਾਬੂੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਪੰਜਾਬ ਬੈਂਚ ਪੈੱ੍ਰਸ ਚੈਂਪੀਅਨਸ਼ਿਪ 'ਚ ਭੁਲੱਥ ਦੇ 16 ਸਾਲਾਂ ਨੌਜਵਾਨ ਮਾਧਵ ਕਪੂਰ ਨੇ ਜਿੱਤਿਆ ਦੂਜਾ ਸਥਾਨ ਅਗਲੀ ਖ਼ਬਰ ਪਿੰਡ ਰਾਮਗੜ੍ਹ 'ਚ ਸ਼੍ਰੋਮਣੀ ਸ਼ਹੀਦ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।