ਭੁਲੱਥ, 18 ਨਵੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਮਹੀਨਾਵਾਰ ਮੀਟਿੰਗ ਕਸਬਾ ਭੁਲੱਥ ਵਿਖੇ ਗੁਰਚਰਨ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਭੁਲੱਥ ਗਰਬੀ ਵਿਖੇ ਹੋਈ | ਇਸ ਮੀਟਿੰਗ ਵਿਚ ਕਿਸਾਨਾਂ ਨੇ ਹਾਜ਼ਰੀ ਲਗਵਾਉਂਦੇ ਹੋਏ ਆਪੋ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਸਰਕਾਰ ਵਲੋਂ ਅਜੇ ਤੱਕ ਮੁਆਵਜ਼ਾ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਸੰਘਰਸ਼ ਕੀਤਾ ਜਾਵੇਗਾ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀ ਬਾਂਹ ਫੜੀ ਜਾਵੇ, ਕਿਉਂਕਿ ਕਿਸਾਨ ਪਹਿਲਾਂ ਤੋਂ ਹੀ ਬਹੁਤ ਘਾਟੇ ਵੱਲ ਜਾ ਰਿਹਾ ਹੈ | ਇਸ ਮੌਕੇ ਸੁਖਜਿੰਦਰ ਸਿੰਘ ਪੰਡੋਰੀ ਸੀਨੀਅਰ ਮੀਤ ਪ੍ਰਧਾਨ, ਗੁਰਸੇਵਕ ਸਿੰਘ, ਚੰਗਾ ਸਿੰਘ ਲਿਟਾਂ, ਰਵਜੋਤ ਸਿੰਘ ਲਿਟਾਂ, ਬਲਦੇਵ ਸਿੰਘ ਪੰਡੋਰੀ, ਠੇਕੇਦਾਰ ਜਗੀਰ ਸਿੰਘ ਪੰਡੋਰੀ, ਬਲਦੇਵ ਸਿੰਘ ਪੰਡੋਰੀ, ਕੁਲਬੀਰ ਸਿੰਘ ਪੰਡੋਰੀ, ਜਸਵੀਰ ਸਿੰਘ ਲਿੱਟਾਂ, ਸੇਵਾ ਸਿੰਘ ਪੰਡੋਰੀ, ਸੁਲੱਖਣ ਸਿੰਘ ਮੁਬਾਰਕਪੁਰ, ਸਤਨਾਮ ਸਿੰਘ ਭੁਲੱਥ, ਰਾਜਪਾਲ ਸਿੰਘ ਪੰਡੋਰੀ, ਪਿਆਰਾ ਸਿੰਘ ਪੰਡੋਰੀ, ਸਤਪਾਲ ਸਿੰਘ ਬੇਗੋਵਾਲ, ਦੀਦਾਰ ਸਿੰਘ ਪੰਡੋਰੀ, ਜਸਪਾਲ ਵਧਾਵਨ, ਪੰਥਜੀਤ ਸਿੰਘ ਐਡਵੋਕੇਟ ਆਦਿ ਹਾਜ਼ਰ ਸਨ |