22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਤੇ ਪ੍ਰਥਮ ਐਜੂਕੇਸ਼ਨ ਸੁਸਾਇਟੀ ਵਲੋਂ ਲਾਇਆ ਸਕਿੱਲ ਟ੍ਰੇਨਿੰਗ ਕੋਰਸ

ਜ਼ਿਲ੍ਹਾ ਰੁਜ਼ਗਾਰ ਉਤਪਤੀ ਅਫ਼ਸਰ ਰਾਜਨ ਸ਼ਰਮਾ ਕੋਰਸ ਕਰਨ ਵਾਲੇ ਇਕ ਨੌਜਵਾਨ ਨੂੰ ਸਰਟੀਫਿਕੇਟ ਤਕਸੀਮ ਕਰਦੇ ਹੋਏ | ਤਸਵੀਰ 'ਚ ਆਈ.ਟੀ.ਸੀ. ਮਿਸ਼ਨ ਸੁਨਹਿਰਾ ਕੱਲ੍ਹ ਤੇ ਪ੍ਰਥਮ ਐਜੂਕੇਸ਼ਨ ਸੁਸਾਇਟੀ ਦੇ ਨੁਮਾਇੰਦੇ ਵੀ ਖੜ੍ਹੇ ਦਿਖਾਈ ਦੇ ਰਹੇ ਹਨ | ਤਸਵੀਰ. ਤਿਲਕਰਾਜ <br/> 19-11-2025
ਕਪੂਰਥਲਾ, 18 ਨਵੰਬਰ (ਵਿ.ਪ੍ਰ.)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਕਪੂਰਥਲਾ ਵਲੋਂ ਆਈ.ਟੀ. ਮਿਸ਼ਨ ਸੁਨਹਿਰਾ ਕੱਲ ਤੇ ਪ੍ਰਥਮ ਐਜੂਕੇਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਰਾਜ ਮਿਸਤਰੀ ਦੇ ਹੁਨਰ ਵਿਚ ਨਿਖਾਰ ਲਿਆਉਣ ਲਈ 10 ਰੋਜ਼ਾ ਸਕਿੱਲ ਟਰੇਨਿੰਗ ਕੋਰਸ ਦੀ ਸਮਾਪਤੀ 'ਤੇ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰਾਜਨ ਸ਼ਰਮਾ ਨੇ 60 ਲਾਭਪਾਤੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ | ਇਸ ਮੌਕੇ ਬੋਲਦਿਆਂ ਰਾਜਨ ਸ਼ਰਮਾ ਨੇ ਕਿਹਾ ਕਿ ਬਿਊਰੋ ਵਲੋਂ ਜ਼ਿਲ੍ਹੇ ਦੇ ਰੁਜ਼ਗਾਰ ਦੇ ਚਾਹਵਾਨ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ ਰੁਜ਼ਗਾਰ ਲਈ ਸਕਿੱਲ ਟਰੇਨਿੰਗ ਦੇ ਕੋਰਸ ਕਰਵਾਏ ਜਾ ਰਹੇ ਹਨ | ਉਨ੍ਹਾਂ ਲਾਭਪਾਤਰੀਆਂ ਨੂੰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੀਆਂ ਸੇਵਾਵਾਂ ਨਾਲ ਜੁੜਣ ਤੇ ਆਪਣੇ ਜਾਣਕਾਰਾਂ ਨੂੰ ਵੀ ਉਤਸ਼ਾਹਿਤ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਬਿਊਰੋ ਵਲੋਂ ਨੌਕਰੀ, ਸਵੈ ਰੁਜ਼ਗਾਰ ਤੇ ਹੋਰ ਸਕਿੱਲ ਕੋਰਸ ਕਰਨ ਦੇ ਚਾਹਵਾਨ ਨੌਜਵਾਨ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਬਿਊਰੋ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਦਫ਼ਤਰ ਵਿਚ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ 5 ਵਜੇ ਤੱਕ ਸੰਪਰਕ ਕਰ ਸਕਦੇ ਹਨ | ਇੱਥੇ ਵਰਨਣਯੋਗ ਹੈ ਕਿ ਕੈਂਪ ਦੀ ਸ਼ੁਰੂਆਤ ਮੌਕੇ ਕੋਰਸ ਕਰਨ ਵਾਲੇ ਲਾਭਪਾਤਰੀਆਂ ਨੂੰ ਕਿੱਟਾਂ ਤਕਸੀਮ ਕੀਤੀਆਂ ਗਈਆਂ |
ਪਿਛਲੀ ਖ਼ਬਰ ਰਘੂ ਪ੍ਰਸਾਦ ਇਸ ਸਾਲ ਦੇ ਸਰਬੋਤਮ ਹਾਕੀ ਅੰਪਾਇਰ ਚੁਣੇ ਗਏ ਅਗਲੀ ਖ਼ਬਰ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।