ਫਗਵਾੜਾ, 19 ਨਵੰਬਰ (ਚਾਨਾ)-ਇੱਥੇ ਰੇਲਵੇ ਲਾਈਨਾਂ 'ਤੇ ਮੌਲੀ ਲਾਗੇ ਟਰੇਨ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਦਿੰਦਿਆਂ ਰੇਲਵੇ ਚੌਕੀ ਦੇ ਥਾਣੇਦਾਰ ਤਪੈਲ ਮੁਹੰਮਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰੇਲਵੇ ਲਾਈਨਾਂ 'ਤੇ ਇੱਕ ਵਿਅਕਤੀ ਦੀ ਟਰੇਨ ਹੇਠਾਂ ਆਉਣ ਨਾਲ ਮੌਤ ਹੋ ਗਈ ਹੈ | ਉਨ੍ਹਾਂ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਮੋਰਚੀ ਵਿਖੇ ਰਖਵਾ ਦਿੱਤੀ ਹੈ | ਫ਼ਿਲਹਾਲ ਮਿ੍ਤਕ ਦੀ ਪਛਾਣ ਨਹੀਂ ਹੋ ਸਕੀ ਹੈ |