16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਮੋਟਰਸਾਈਕਲ ਤੇ ਬੱਸ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਪਿਉ-ਪੁੱਤਰ ਦੀ ਮੌਤ

ਅਜੀਤ ਡੈਸਕ 20-11-2025
ਕਪੂਰਥਲਾ, 19 ਨਵੰਬਰ (ਅਮਨਜੋਤ ਸਿੰਘ ਵਾਲੀਆ)-ਜਲੰਧਰ ਰੋਡ 'ਤੇ ਪੀਰ ਚੌਧਰੀ ਮੋੜ ਨੇੜੇ ਬੱਸ ਤੇ ਮੋਟਰਸਾਈਕਲ ਦੀ ਟੱਕਰ 'ਚ ਪਿਉ-ਪੁੱਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਸ਼ੈਲਜਾ ਨੇ ਦੱਸਿਆ ਕਿ ਜਲੰਧਰ ਰੋਡ 'ਤੇ ਹੋਏ ਸੜਕ ਹਾਦਸੇ ਵਿਚ ਦੋ ਜ਼ਖ਼ਮੀਆਂ ਨੂੰ ਰਾਹਗੀਰ ਐਮਰਜੈਂਸੀ ਵਾਰਡ 'ਚ ਲੈ ਕੇ ਆਏ ਸਨ ਜਦੋਂ ਉਨ੍ਹਾਂ ਦੀ ਜਾਂਚ ਕੀਤੀ ਗਈ ਤਾਂ ਦੋਵਾਂ ਦੀ ਮੌਤ ਹੋ ਚੁੱਕੀ ਸੀ | ਮਿ੍ਤਕ ਵਿਅਕਤੀਆਂ ਕੋਲੋਂ ਬਰਾਮਦ ਹੋਈ ਦਵਾਈ ਦੀ ਪਰਚੀ ਤੇ ਸ਼ਨਾਖ਼ਤੀ ਕਾਰਡ ਤੋਂ ਦੋਵਾਂ ਦੀ ਪਹਿਚਾਣ ਸਰਬਨ ਸਿੰਘ ਤੇ ਅਮਨਦੀਪ ਸਿੰਘ ਵਾਸੀਆਨ ਪਿੰਡ ਮੰਨਣ ਵਜੋਂ ਹੋਈ ਜੋ ਕਿ ਦੋਵੇਂ ਪਿਓ ਪੁੱਤਰ ਹਨ | ਪੁੱਤਰ ਜੋ ਕਿ ਆਰ.ਸੀ.ਐਫ. ਵਿਖੇ ਕੰਮ ਕਰਦਾ ਹੈ ਅੱਜ ਆਪਣੇ ਪਿਤਾ ਦੇ ਨਾਲ ਦੇਰ ਸ਼ਾਮ ਉਨ੍ਹਾਂ ਦੀ ਦਵਾਈ ਲੈਣ ਲਈ ਸ਼ਹਿਰ ਮੋਟਰਸਾਈਕਲ 'ਤੇ ਆ ਰਹੇ ਸਨ ਤਾਂ ਬੱਸ ਦੀ ਟੱਕਰ 'ਚ ਦੋਵਾਂ ਦੀ ਮੌਤ ਹੋ ਗਈ | ਇਸ ਸੰਬੰਧੀ ਥਾਣਾ ਸਿਟੀ ਪੁਲਿਸ ਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਘਟਨਾ ਦੀ ਸੂਚਨਾ ਮਿਲਣ 'ਤੇ ਘਟਨਾ ਸਥਾਨ 'ਤੇ ਟ੍ਰੈਫਿਕ ਇੰਚਾਰਜ ਦਰਸ਼ਨ ਸਿੰਘ ਤੇ ਥਾਣਾ ਸਿਟੀ ਪੁਲਿਸ ਨੇ ਮੌਕੇ 'ਤੇ ਪਹੁੰਚ ਮੋਟਰਸਾਈਕਲ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਜਾਅਲੀ ਕਾਗ਼ਜ਼ਾਤ ਤੇ ਪਹਿਚਾਣ ਪੱਤਰ ਤਿਆਰ ਕਰਕੇ ਜ਼ਮਾਨਤਾਂ ਕਰਵਾਉਣ ਦੇ ਮਾਮਲੇ 'ਚ 2 ਗਿ੍ਫ਼ਤਾਰ ਅਗਲੀ ਖ਼ਬਰ ਟਰੇਨ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।