ਕਪੂਰਥਲਾ, 19 ਨਵੰਬਰ (ਸਡਾਨਾ)-ਸੀ.ਆਈ.ਏ. ਸਟਾਫ਼ ਦੀ ਟੀਮ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਡੀ.ਐਸ.ਪੀ.ਡੀ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਇੰਚਾਰਜ ਰਮਨ ਕੁਮਾਰ ਦੇ ਨਾਲ ਏ.ਐਸ.ਆਈ. ਸੁਖਚੈਨ ਸਿੰਘ ਨੇ ਪਿੰਡ ਭੀਲਾ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ਣ ਸੁਖਵਿੰਦਰ ਕੌਰ ਉਰਫ਼ ਬਿੱਲੋ ਵਾਸੀ ਪਿੰਡ ਬੂਟਾਂ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਕਤ ਔਰਤ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਸ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਪਾਸੋਂ ਹੋਰ ਪੁੱਛਗਿੱਛ ਦੌਰਾਨ ਬਰਾਮਦਗੀ ਅਤੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |