16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਫਗਵਾੜਾ 'ਚ ਹੋਵੇਗਾ ਸਵਾਗਤ

ਅਜੀਤ ਡੈਸਕ 20-11-2025
ਫਗਵਾੜਾ, 19 ਨਵੰਬਰ (ਹਰਜੋਤ ਸਿੰਘ ਚਾਨਾ)-ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ 22 ਨਵੰਬਰ ਦਿਨ ਸਨਿਚਰਵਾਰ ਨੂੰ ਫਗਵਾੜਾ ਪੁੱਜਣ 'ਤੇ ਸਮੂਹ ਸੰਗਤਾਂ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ | ਆਮ ਆਦਮੀ ਪਾਰਟੀ ਦੇ ਸੂਬਾ ਸਪੋਕਸਪਰਸਨ ਤੇ ਹਲਕਾ ਇੰਚਾਰਜ ਹਰਨੂਰ ਸਿੰਘ ਹਰਜੀ ਮਾਨ ਨੇ ਦੱਸਿਆ ਕਿ ਸੜਕਾਂ ਦੀ ਮੁਰੰਮਤ ਕਰਵਾਈ ਜਾ ਰਹੀ ਹੈ | ਸਟਰੀਟ ਲਾਈਟਾਂ ਨੂੰ ਠੀਕ ਕਰਵਾਇਆ ਜਾ ਰਿਹਾ ਹੈ ਤੇ ਸਵੱਛਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੇ ਪਹਿਲੇ ਰੱਖਿਅਕ ਹਨ | ਜਿਨ੍ਹਾਂ ਨੇ ਆਪਣਾ ਜੀਵਨ ਮਨੁੱਖਤਾ ਦੀ ਸੇਵਾ ਅਤੇ ਰੱਖਿਆ ਲਈ ਸਮਰਪਿਤ ਕੀਤਾ | ਹਰਜੀ ਮਾਨ ਨੇ ਭਰੋਸਾ ਦਿੱਤਾ ਕਿ ਨਗਰ ਕੀਰਤਨ ਜਿਨ੍ਹਾਂ ਥਾਵਾਂ ਤੋਂ ਗੁਜ਼ਰੇਗਾ, ਉਨ੍ਹਾਂ ਥਾਵਾਂ 'ਤੇ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦਾ ਪ੍ਰਸ਼ਾਸਨ ਵਲੋਂ ਨਿਰਦੇਸ਼ ਜਾਰੀ
ਪਿਛਲੀ ਖ਼ਬਰ 5.50 ਕਰੋੜ ਦੀ ਲਾਗਤ ਨਾਲ ਪਵਿੱਤਰ ਨਗਰੀ ਦੀ ਬਦਲੀ ਜਾਵੇਗੀ ਨੁਹਾਰ-ਰਾਜੀਵ ਧੀਰ ਅਗਲੀ ਖ਼ਬਰ 100 ਗ੍ਰਾਮ ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।